Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਹੁਸ਼ਿਆਰਪੁਰ ’ਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਹੋਇਆ ਪਾਰ

ਹੁਸ਼ਿਆਰਪੁਰ ’ਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਹੋਇਆ ਪਾਰ

ਹੁਸ਼ਿਆਰਪੁਰ, 13 ਮਈ (ਬਿਊਰੋ) 

ਮੰਡੀਆਂ ’ਚ ਹੁਣ ਤੱਕ ਪਹੁੰਚੀ ਸਾਰੀ 301740 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ
211603 ਮੀਟ੍ਰਿਕ ਟਨ ਕਣਕ ਕੀਤੀ ਗਈ ਲਿਫਟਿੰਗ
-ਕਿਸਾਨਾਂ ਦੇ ਖਾਤਿਆਂ ’ਚ ਕੀਤੀ 658.85 ਕਰੋੜ ਰੁਪਏ ਦੀ ਸਿੱਧੀ ਅਦਾਇਗੀ

: ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 301740  ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 658.85 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 211603 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 74 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 82482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 69289, ਪਨਸਪ ਵੱਲੋਂ 73271, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 42555, ਐਫ.ਸੀ.ਆਈ ਵੱਲੋਂ 25045 ਅਤੇ ਵਪਾਰੀਆਂ ਵੱਲੋਂ 9098 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।