Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਹੁਸ਼ਿਆਰਪੁਰ ਪੁਲਿਸ ਵਲੋਂ ਪਿੰਡ ਮੇਵਾ ਮਿਆਣੀ ਵਿੱਚ ਜੋਧ ਸਿੰਘ ਦਾ ਅੰਨਾ ਕ+ਤ+ਲ ਕਰਨ ਵਾਲੇ 02 ਦੋਸ਼ੀ 24 ਘੰਟੇ ਵਿੱਚ ਕੀਤਾ ਕਾਬੂ

ਹੁਸ਼ਿਆਰਪੁਰ ਪੁਲਿਸ ਵਲੋਂ ਪਿੰਡ ਮੇਵਾ ਮਿਆਣੀ ਵਿੱਚ ਜੋਧ ਸਿੰਘ ਦਾ ਅੰਨਾ ਕ+ਤ+ਲ ਕਰਨ ਵਾਲੇ 02 ਦੋਸ਼ੀ 24 ਘੰਟੇ ਵਿੱਚ ਕੀਤਾ ਕਾਬੂ

ਦਸੂਹਾ / ਹੁਸ਼ਿਆਰਪੁਰ 7 ਮਈ (PPT NEWS) 

: ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀ ਪੀ ਐਸ਼ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ, ਸ਼ਿਵਦਰਸ਼ਨ ਸਿੰਘ ਸੰਧੂ ਪੀ ਪੀ ਐਸ ਉਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਜਗਦੀਸ਼ ਰਾਜ ਅਤੱਰੀ ਪੀਪੀਐਸ ਉੱਪ ਪੁਲਿਸ ਕਪਤਾਨ ਦਸੂਹਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ  ਇੰਸਪੈਕਟਰ ਗੁਰਪ੍ਰੀਤ ਇੰਚਾਰਜ਼ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਅਤੇ ਸਬ ਇੰਸਪੈਕਟਰ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਪਿੰਡ ਮੇਵਾ ਮਿਆਣੀ ਦੇ ਦਰਿਆ ਦੇ ਨਾਲ ਲੱਗਦੇ ਜੰਗਲ ਵਿੱਚ ਜੋਧ ਸਿੰਘ ਪੁੱਤਰ ਅਛਰ ਸਿੰਘ ਦੇ ਕੀਤੇ ਗਏ ਬਲਾਇੰਡ ਕਤਲ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 

ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 05.05.2024 ਨੂੰ ਥਾਣਾ ਦਸੂਹਾ ਵਿੱਚ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਮੇਵਾ ਮਿਆਣੀ(ਮੁਨਿਆਦੀਆਂ) ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੇ ਨਾਲ ਲੱਗਦੇ ਜੰਗਲ ਵਿੱਚ ਜੋਧ ਸਿੰਘ ਪੁੱਤਰ ਅਛਰ ਸਿੰਘ ਦਾ ਨਾ ਮਾਲੂਮ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਜਿਸਤੇ ਪੁਲਿਸ ਪਾਰਟੀ ਮੌਕੇ ਪਰ ਪੁੱਜੀ ਤੇ ਮੁਦੱਈ ਮੁਕੱਦਮਾ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਟਾਂਡਾ ਜਿਲਾ ਹੁਸ਼ਿਆਰਪੁਰ ਦੇ ਬਿਆਨ ਪਰ ਨਾ ਮਾਲੂਮ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 103 ਮਿਤੀ 05.05.2024 ਅ/ਧ 302,34 ਭ:ਦ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ਼ ਰਜਿਸਟਰ ਕੀਤਾ ਗਿਆ। ਜਿਸਤੇ ਸਰਬਜੀਤ ਸਿੰਘ ਫ.ਫ.ਸ਼ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਨਿਗਰਾਨੀ ਹੇਠ ੳਪਰੋਕਤ ਸਪੈਸ਼ਲ਼ ਟੀਮ ਦਾ ਗਠਨ ਕੀਤਾ ਗਿਆ ਤੇ ੳਪਰੋਕਤ ਟੀਮਾਂ ਨੇ ਟੈਕਨੀਕਲ ਤੇ ਸਾਂਈਟਫਿਕ ਤਰੀਕੇ ਨਾਲ ਜਾਂਚ ਸ਼ੁਰੂ ਕੀਤੀ। ਜਿਸਤੇ ੳਪਰੋਕਤ ਟੀਮ ਨੇ ਜਾਂਚ ਦੌਰਾਨ ਕਤਲ ਕਰਨ ਵਾਲੇ 02 ਦੋਸ਼ੀ ਗੁਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਅੰਮ੍ਰਿਤਸਰ ਹਾਲ ਵਾਸੀ ਪਿੰਡ ਮੇਵਾ ਮਿਆਣੀ(ਮੁਨਿਆਦੀਆਂ) ਜਿਲਾ ਹੁਸ਼ਿਆਰਪੁਰ ਅਤੇ ਹਿਮੰਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਸਮਰਾਏ ਥਾਣਾ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਨੂੰ ਕੱਲ ਮਿਤੀ 06.05. 2024 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਜੋਧ ਸਿੰਘ ਉਕਤ ਆਪਣੇ ਭਰਾ ਜੋਗਾ ਸਿੰਘ ਦੇ ਪਰਿਵਾਰ ਨਾਲ ਘਰ ਵਿੱਚ ਇੱਕਠਾ ਰਹਿੰਦਾ ਸੀ ਤੇ ਉਹਨਾਂ ਦੇ ਘਰ ਵਿੱਚ ਕੁਝ ਸਮੇਂ ਤੋਂ ਪਿੰਡ ਦੇ ਗ੍ਰੰਥੀ ਸਿੰਘ ਗੁਰਪਾਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਦਾ ਬਹੁਤ ਆਉਣਾ ਜਾਣਾ ਸ਼ੁਰੂ ਹੋ ਗਿਆ ਸੀ ਮ੍ਰਿਤਕ ਜੋਧ ਸਿੰਘ ਉਕਤ ਗ੍ਰੰਥੀ ਸਿੰਘ ਗੁਰਪਾਲ ਸਿੰਘ ਅਤੇ ਉਸਦੇ ਪਰਿਵਾਰਕ ਮੈਬਰਾਂ ਨੂੰ ਘਰ ਵਿੱਚ ਦਾਖਲ ਹੋਣ ਤੋਂ ਰੋਕਦਾ ਸੀ ਤੇ ਇਸੇ ਕਾਰਨ ਉਹਨਾਂ ਦੀ ਇੱਕ ਦੋ ਵਾਰ ਬਹਿਸ ਬਾਜ਼ੀ ਹੋਈ ਸੀ। ਮਿਤੀ 05.05.2024 ਨੂੰ ਮ੍ਰਿਤਕ ਜੋਧ ਸਿੰਘ ਆਪਣੇ ਖੇਤਾਂ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਤੇ ਉਸੇ ਰਾਸਤੇ ਰਾਹੀਂ ਗੁਰਪਾਲ ਸਿੰਘ ਅਤੇ ਹਿਮੰਤ ਸਿੰਘ ਦਰਿਆ ਪਾਰ ਕਰਕੇ ਕੀੜੀ ਅਫਗਾਨਾ ਪਿੰਡ ਨੂੰ ਜਾ ਰਹੇ ਸੀ ਜਿਹਨਾਂ ਦਾ ਟਾਕਰਾ ਪਿੰਡ ਮੇਵਾ ਮਿਆਦੀ ਦੇ ਦਰਿਆ ਨਾਲਦੇ ਜੰਗਲ ਵਿੱਚ ਹੋਇਆ। ਜਿਥੇ ੳਪਰੋਕਤ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜੋਧ ਸਿੰਘ ਉਕਤ ਦਾ ਕ+ਤਲ ਕਰ ਦਿੱਤਾ। ਹੁਸ਼ਿਆਰਪੁਰ ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਕਰਕੇ ਬਹੁਤ ਹੀ ਸਲਾਘਾਯੋਗ ਕੰਮ ਕੀਤਾ ਹੈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦੋਸ਼ੀਆ ਦੇ ਨਾਮ:-
1. ਗੁਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਅੰਮ੍ਰਿਤਸਰ ਹਾਲ ਵਾਸੀ ਪਿੰਡ ਮੇਵਾ ਮਿਆਣੀ(ਮੁਨਿਆਦੀਆਂ) ਜਿਲਾ ਹੁਸ਼ਿਆਰਪੁਰ।
2. ਹਿਮੰਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਸਮਰਾਏ ਥਾਣਾ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ।

ਬਰਾਮਦਗੀ:-
1. ਕਾਰ ਮਾਰਕਾ ਵਰਨਾ ਨੰਬਰੀ ਪੀ ਬੀ 07-BV-6374
2. ਵਾਰਦਾਤ ਵਿੱਚ ਵਰਤੀਆਂ ਕ੍ਰਿਪਾਨਾ-02

error: copy content is like crime its probhihated