Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਨਵੇਂ ਭਰਤੀ ਪਟਵਾਰੀਆਂ ਦੀ ਟ੍ਰੇਨਿੰਗ ਹੋਈ ਸ਼ੁਰੂ

ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਨਵੇਂ ਭਰਤੀ ਪਟਵਾਰੀਆਂ ਦੀ ਟ੍ਰੇਨਿੰਗ ਹੋਈ ਸ਼ੁਰੂ

ਹੁਸ਼ਿਆਰਪੁਰ, 2 ਜੁਲਾਈ (PPT NEWS) 

ਜ਼ਿਲ੍ਹਾ ਮਾਲ ਅਫ਼ਸਰ ਨੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਤਾਕੀਦ

: ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਨਵੇਂ ਭਰਤੀ ਪਟਵਾਰੀਆਂ ਦੀ ਆਫ ਲਾਈਨ ਟ੍ਰੇਨਿੰਗ ਸਾਰੇ ਪੰਜਾਬ ਵਿਚ ਸ਼ੁਰੂ ਹੋ ਗਈ ਹੈ। ਇਸੇ ਲੜੀ ਵਿਚ ਪਟਵਾਰ ਟ੍ਰੇਨਿੰਗ ਸਕੂਲ ਹੁਸ਼ਿਆਰਪੁਰ ਦੀ ਟ੍ਰੇਨਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਮਾਲ ਅਫਸਰ ਹੁਸ਼ਿਆਰਪੁਰ ਅਰਵਿੰਦ ਪ੍ਰਕਾਸ਼ ਵਰਮਾ ਨੇ ਮਿੰਨੀ ਸਕੱਤਰੇਤ ਵਿਖੇ ਬਣੇ ਆਰਜ਼ੀ ਪਟਵਾਰ ਸਕੂਲ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸਮੂਹ ਉਮੀਦਵਾਰ ਪਟਵਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਤਾਕੀਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਟ੍ਰੇਨਿੰਗ ਮੁਕੰਮਲ ਕਰਨ ਉਪਰੰਤ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ, ਦਿਆਨਤਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ।
ਇਸ ਮੌਕੇ ਸੁਪਰਡੰਟ (ਮਾਲ) ਨਿਰਮਲ ਸਿੰਘ ਕੰਗ ਅਤੇ ਸਦਰ ਕਾਨੂੰਗੋ ਜੀਵਨ ਲਾਲ ਤੋਂ ਇਲਾਵਾ ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕਮਲ ਸਿੰਘ, ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਪਾਲ ਮਿਨਹਾਸ ਸਮੇਤ ਸਮੂਹ ਸਟਾਫ ਹਾਜ਼ਰ ਸੀ। ਪਟਵਾਰੀ ਉਮੀਦਵਾਰਾਂ ਵਿਚੋਂ ਇਕ ਉਮੀਦਵਾਰ ਦਿਨੇਸ਼ ਕੁਮਾਰ ਨੇ ਸਮੂਹ ਉਮੀਦਵਾਰਾਂ ਦੀ ਤਰਫੋਂ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਸਮੂਹ ਪਟਵਾਰੀ ਉਮੀਦਵਾਰ ਸਮੁੱਚੇ ਪੰਜਾਬ ਵਿਚੋਂ ਪਹਿਲੇਂ ਨੰਬਰ ’ਤੇ ਆ ਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਨਗੇ।