Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਜਾਇਜ਼ ਅਸਲੇ ਸਮੇਤ ਦੋ ਵਿਅਕਤੀਆਂ ਨੂੰ ਥਾਣਾ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਜਾਇਜ਼ ਅਸਲੇ ਸਮੇਤ ਦੋ ਵਿਅਕਤੀਆਂ ਨੂੰ ਥਾਣਾ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ / ਹਰਿਆਣਾ (ਤਰਸੇਮ ਦੀਵਾਨਾ)

24 ਦਸੰਬਰ : ਨਜਾਇਜ਼ ਅਸਲੇ ਸਮੇਤ ਦੋ ਵਿਅਕਤੀਆਂ ਨੂੰ ਥਾਣਾ ਹਰਿਆਣਾ ਪੁਲਿਸ ਨੇ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਥਾਣਾ ਹਰਿਆਣਾ ਦੇ ਇੰਚਾਰਜ ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 23 ਦਸੰਬਰ 2022 ਨੂੰ ਨਜਾਇਜ਼ ਹਥਿਆਰ ਰੱਖਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ ਏ.ਐਸ.ਆਈ ਰਵਿੰਦਰ ਸਿੰਘ ਚੌਂਕੀ ਇੰਚਾਰਜ ਭੂੰਗਾ ਸਮੇਤ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਇੱਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਜਿਸ ਦਾ ਨੰਬਰ ਪੀਬੀ 07-ਏਐਸ 8113 ਦਸੂਹਾ ਵਾਲੇ ਪਾਸੇ ਤੋਂ ਆ ਰਿਹਾ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਹੱਟਣ ਲੱਗਾ। ਏ.ਐਸ.ਆਈ ਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੀ ਮਦਦ ਨਾਲ ਉਕਤ ਕਾਰ ਅਤੇ ਡਰਾਈਵਰ ਨੂੰ ਕਾਬੂ ਕਰ ਲਿਆ। ਜਿਸ ਤੋਂ ਪੁੱਛਗਿੱਛ ਕਰਨ ‘ਤੇ ਉਸ ਨੇ ਆਪਣਾ ਨਾਮ ਅਮਨਦੀਪ ਸਿੰਘ ਉਰਫ ਅਮਨ ਵਾਸੀ ਖਿਆਲਾ ਬੁਲੰਦਾ ਥਾਣਾ ਗੜ੍ਹਦੀਵਾਲ ਦੱਸਿਆ। ਜਿਸਦੇ ਨਾਲ ਸੀਟ ‘ਤੇ ਬੈਠੇ ਵਿਅਕਤੀ ਨੇ ਆਪਣਾ ਨਾਮ ਜਸਵਿੰਦਰ ਸਿੰਘ ਵਾਸੀ ਧੂਤਕਲਾਂ ਥਾਣਾ ਹਰਿਆਣਾ ਦੱਸਿਆ। ਅਮਨਦੀਪ ਦੀ ਤਲਾਸ਼ੀ ਲੈਣ ‘ਤੇ ਉਸ ਦੀ ਖੱਬੀ ਸਾਈਡ ‘ਚੋਂ ਇਕ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਹੋਏ | ਜੋ ਗੈਰ-ਕਾਨੂੰਨੀ ਤੌਰ ‘ਤੇ ਬਿਨਾਂ ਲਾਇਸੈਂਸ ਦੇ ਸਨ। ਪਿਸਤੌਲ ਬਰਾਮਦ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਕਰਨ ‘ਤੇ ਉਸ ਨੇ ਦੂਜੇ ਤੀਜੇ ਸਾਥੀ ਦਾ ਨਾਂ ਸੇਠੀ ਵਾਸੀ ਪਿੰਡ ਖੁਰਦਾ ਥਾਣਾ ਗੜ੍ਹਦੀਵਾਲ ਦੱਸਿਆ। ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।