Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ ‘ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ

ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ ‘ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ

ਗੜ੍ਹਦੀਵਾਲਾ, 6 ਜੂਨ (ਚੌਧਰੀ )

: ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ ਵਿੱਚ ਨਹਾਉਣ ਲਈ ਉਤਰੇ ਚਾਰ ਨੌਜਵਾਨਾਂ ਵਿੱਚੋਂ ਦੋ ਦੀ ਡੁੱ+ਬ+ਣ ਕਾਰਨ ਮੌ+ਤ ਹੋ ਜਾਣ ਦਾ ਦੁਖਦਾਈ ਅਤੇ ਦੋ ਦੇ ਬਾਲ-ਬਾਲ ਬਚ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਕਰੀਬ 3.45 ਵਜੇ ਦੀਪਕ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਨਿਊ ਪਾਰਕ ਗ੍ਰੀਨ ਟਾਂਡਾ,ਜਸਵੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਦਾਰਾਪੁਰ ਫਾਟਕ ਟਾਂਡਾ, ਪ੍ਰਭਜੋਤ ਸਿੰਘ ਪੁੱਤਰ ਗੁਰਮਿੰਦਰ ਸਿੰਘ ਵਾਸੀ ਹਰਸੀ ਪਿੰਡ ਅਤੇ ਸੰਤੋਸ਼ ਕੁਮਾਰ ਪੁੱਤਰ ਅਰਜੁਨ ਕੁਮਾਰ ਵਾਸੀ ਟਾਂਡਾ ਦੋ ਮੋਟਰਸਾਈਕਲਾਂ ’ਤੇ ਢੋਲਬਾਹਾ ਡੈਮ ਤੋਂ ਵਾਪਸ ਆ ਰਹੇ ਸਨ ਅਤੇ ਇਸ ਦੌਰਾਨ ਕੇਂਦਰੀ ਵਿਦਿਆਲਿਆ ਗੱਜਾਂ ਨੇੜੇ ਨਹਿਰ ਪੁਲ ਕੋਲ ਉਹ ਨਹਿਰ ਵਿੱਚ ਨਹਾਉਣ ਲਈ ਉਤਰ ਗਏ।

ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਬਹਾਅ ਕਾਰਨ ਜਸਵੀਰ ਸਿੰਘ ਅਤੇ ਪ੍ਰਭਜੋਤ ਸਿੰਘ ਰੁੜ ਗਏ, ਜਦਕਿ ਦੀਪਕ ਕੁਮਾਰ ਅਤੇ ਸੰਤੋਸ਼ ਕੁਮਾਰ ਨੂੰ ਰਾਹਗੀਰਾਂ ਵਲੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਗੀਰਾਂ ਅਤੇ ਪਿੰਡ ਗੱਜਾਂ ਦੇ ਵਸਨੀਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਭੂੰਗਾ ਲਿਆਂਦਾ ਗਿਆ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿ+ਤ+ਕ ਐਲਾਨ ਦਿੱਤਾ।

ਇਸ ਸਬੰਧੀ ਪੁਲਿਸ ਚੌਕੀ ਭੂੰਗਾ ਦੇ ਇੰਚਾਰਜ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਮ੍ਰਿ+ਤ+ਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

error: copy content is like crime its probhihated