Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ (ਬਿਊਰੋ)

14 ਸਤੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ।