Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

14 ਜੁਲਾਈ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 10 ਸਤੰਬਰ 2023 ਤੱਕ ਲਾਗੂ ਰਹਿਣਗੇ।