Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤਹਿਸੀਲ ਗੜ੍ਹਸ਼ੰਕਰ ਦੇ ਮੁਖੀਆਂ ਦੀ ਹੋਈ ਦਾਖ਼ਲੇ ਸਬੰਧੀ ਮੀਟਿੰਗ

ਤਹਿਸੀਲ ਗੜ੍ਹਸ਼ੰਕਰ ਦੇ ਮੁਖੀਆਂ ਦੀ ਹੋਈ ਦਾਖ਼ਲੇ ਸਬੰਧੀ ਮੀਟਿੰਗ

ਮਾਹਿਲਪੁਰ (PPT NEWS) 

ਦਾਖ਼ਲਾ ਮੁਹਿੰਮ 2023-24 ਨੂੰ ਮਿਲ ਰਿਹਾ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ: ਜਿਲ੍ਹਾ ਸਿੱਖਿਆ ਅਫ਼ਸਰ

ਸਕੂਲ ਆਫ਼ ਐਮੀਨੈਂਸ ਬਣ ਰਹੇ ਖਿੱਚ ਦਾ ਕੇਂਦਰ

8 ਮਾਰਚ : ਜਿਲ੍ਹੇ ਭਰ ਵਿੱਚ ਨਵੇਂ ਵਿੱਦਿਅਕ ਸ਼ੈਸ਼ਨ 2023-24 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਜਿਸ ਨੂੰ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਾਖ਼ਲਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੇ ਮੰਤਵ ਨਾਲ ਜਿਲ੍ਹਾ ਹੁਸ਼ਿਆਰਪੁਰ ਵਿੱਚ ਤਹਿਸੀਲ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਤਹਿਸੀਲ ਗੜ੍ਹਸ਼ੰਕਰ ਦੇ ਸਕੂਲ ਮੁਖੀਆਂ ਦੀ ਮੀਟਿੰਗ ਮਾਹਿਲਪੁਰ ਵਿਖੇ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਦੀ ਅਗਵਾਈ ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਦੀ ਦੇਖ ਰੇਖ ਹੇਠ ਹੋਈ। ਇਸ ਮੀਟਿੰਗ ਵਿੱਚ ਤਹਿਸੀਲ ਗੜ੍ਹਸ਼ੰਕਰ ਤੋਂ ਬਲਾਕ ਨੋਡਲ ਅਫ਼ਸਰ, ਪ੍ਰਿੰਸੀਪਲ, ਮੁੱਖ ਅਧਿਆਪਕ, ਸਕੂਲ ਇੰਚਾਰਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਹਾਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ, ਹੈੱਡ ਟੀਚਰ, ਸਕੂਲ ਮੁਖੀਆਂ ਨੇ ਭਾਗ ਲਿਆ।
ਇਸ ਮੀਟਿੰਗ ਨੂੰ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਤੋਂ ਇਲਾਵਾ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਬਿਹਤਰ ਵਿੱਦਿਅਕ ਮਾਹੌਲ ਨੂੰ ਸਿਰਜਣ ਦੇ ਮੰਤਵ ਨਾਲ ਬਹੁ-ਪਰਤੀ ਗੁਣਾਤਮਕ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਾਜੋ ਸਮਾਨ ਅਤੇ ਸਹੂਲਤਾਂ ਦੇ ਨਾਲ ਬੇਹੱਦ ਪ੍ਰਤਿਭਾਸ਼ਾਲੀ ਅਤੇ ਸੁਹਿਰਦ ਅਧਿਆਪਕ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮ ਸਦਕਾ ਜਿਲ੍ਹੇ ਵਿੱਚ ਪੰਜ ਸਕੂਲ ਆਫ਼ ਐਮੀਨੈਂਸ ਲੋਕਾਂ ਲਈ ਬੇਹੱਦ ਖ਼ਿੱਚ ਦਾ ਕੇਂਦਰ ਬਣ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ ਦਾਖ਼ਲ ਹੋਣ ਲਈ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਦਾਖ਼ਲਾ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹੈਲਪਲਾਈਨ ਨੰਬਰ 18001802139 ਜਾਰੀ ਕੀਤਾ ਗਿਆ ਹੈ ਜਿਸ ਤੇ ਡਾਇਲ ਕਰਕੇ ਮਾਪੇ ਆਪਣੇ ਬੱਚਿਆਂ ਨੂੰ ਆਪਣੇ ਨਜ਼ਦੀਕੀ ਮਨਪਸੰਦ ਸਕੂਲ ਵਿੱਚ ਦਾਖ਼ਲ ਕਰਵਾ ਸਕਦੇ ਹਨ।
ਉਨ੍ਹਾਂ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾਂ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਇਸ ਮੌਕੇ ਦਾਖ਼ਲਾ ਮੁਹਿੰਮ ਦੀ ਸਮੀਖਿਆ ਕਰਦਿਆਂ ਪੂਰੀ ਵਿਉਂਤਬੰਦੀ ਨਾਲ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ।
ਫੋਟੋ : ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਦਾਖ਼ਲੇ ਸਬੰਧੀ ਤਹਿਸੀਲ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ।