Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਵੱਲੋਂ ਸਾਂਝੇ ਤੌਰ ਤੇ ਆਰੀਆ ਸਕੂਲ ਵਿੱਚ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਆਯੋਜਿਤ 

ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਵੱਲੋਂ ਸਾਂਝੇ ਤੌਰ ਤੇ ਆਰੀਆ ਸਕੂਲ ਵਿੱਚ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਆਯੋਜਿਤ 

ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਵੱਲੋਂ ਸਾਂਝੇ ਤੌਰ ਤੇ ਆਰੀਆ ਸਕੂਲ ਵਿੱਚ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਆਯੋਜਿਤ 

ਤੰਬਾਕੂ ਨੋਸ਼ੀ ਇਕ ਖਤਰਨਾਕ ਜਹਰੀਲਾ ਪਦਾਰਥ ਹੈ ਜੋ ਸਿਰਫ ਸੇਵਨ ਕਰਨ ਵਾਲਿਆਂ ਨੂੰ ਨਹੀਂ ਬਲਕਿ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਖਤਰਨਾਕ ਬੀਮਾਰੀਆਂ ਵੱਲ ਧੱਕਦਾ ਹੈ : ਇੰਸਪੈਕਟਰ

ਪਠਾਨਕੋਟ 26 ਮਈ (ਅਵਿਨਾਸ਼ ਸ਼ਰਮਾ ) ਅੱਜ ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੰਬਾਕੂਨੋਸ਼ੀ ਰਹਿਤ ਚੱਲ ਰਹੇ ਪੰਦਰਵਾੜੇ ਤਹਿਤ ਅੱਜ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਪ੍ਰਿੰਸੀਪਲ ਰਜਨੀ ਮਲਹੋਤਰਾ ਦੀ ਅਗਵਾਈ ਹੇਠ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਤੰਬਾਕੂ ਦੇ ਸੰਬੰਧ ਵਿਚ ਸੈਮੀਨਾਰ ਕਰਵਾਇਆ ਗਿਆ , ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ । ਤੰਬਾਕੂ ਦੇ ਵਿਸ਼ੇ ਤੇ ਬੋਲਦਿਆਂ ਹੈਲਥ ਇੰਸਪੈਕਟਰ ਸ਼ਰਮਾ ਅਤੇ ਨਗਰ ਨਿਗਮ ਦੇ ਚੀਫ ਇੰਸਪੈਕਟਰ ਦੀਪਕ ਨੇ ਵਿਸਥਾਰ ਨਾਲ ਦੱਸਿਆ ਕਿ ਤੰਬਾਕੂ ਨੋਸ਼ੀ ਇਕ ਅਜਿਹਾ ਖ਼ਤਰਨਾਕ ਨਸ਼ੀਲਾ ਪਦਾਰਥ ਹੈ ਜੋ ਸਿਰਫ਼ ਸੇਵਨ ਕਰਨ ਵਾਲੇ ਨੂੰ ਹੀ ਨਹੀਂ ਬਲਕਿ ਉਸ ਦੇ ਆਲੇ ਦੁਆਲੇ ਘੇਰੇ ਵਿਚ ਆਉਂਦੇ ਲੋਕਾਂ ਨੂੰ ਵੀ ਖ਼ਤਰਨਾਕ ਬਿਮਾਰੀਆਂ ਵੱਲ ਧੱਕਦਾ ਹੈ ,ਜਿਸ ਨਾਲ ਮੂੰਹ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਦਿਲ ਦੀਆਂ ਬਿਮਾਰੀਆਂ ,ਪੇਟ ਵਿਚ ਅਲਸਰ, ਦੰਦਾਂ ਦਾ ਸੜਨਾ ,ਆਦਿ ਹੁੰਦੇ ਹਨ। ਇਸ ਲਈ ਸਰਕਾਰ ਵੱਲੋਂ ਸਿਗਰੇਟ ਅਤੇ ਹੋਰ ਤੰਬਾਕੂ ਪਦਾਰਥ ਐਕਟ (ਕੋਟਪਾ) 2003 ਤਹਿਤ ਇਸ ਦੀ ਸ਼ਰ੍ਹੇਆਮ ਵਿਕਰੀ ਅਤੇ ਸੇਵਨ ਤੇ ਵੱਖ ਵੱਖ ਧਾਰਾ ਤਹਿਤ ਪਾਬੰਦੀ ਲਗਾਈ ਗਈ ਹੈ । ਜਿਨ੍ਹਾਂ ਵਿਚ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ, ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਮਸ਼ਹੂਰੀ ਜਾਂ ਇਸ਼ਤਿਹਾਰ ਤੇ ਪਾਬੰਦੀ ,18 ਸਾਲ ਤੋਂ ਘੱਟ ਉਮਰ ਵਾਲਿਆਂ ਦੇ ਤੰਬਾਕੂ ਵੇਚਣ ਜਾਂ ਖਰੀਦਣ ਤੇ ਪਾਬੰਦੀ ,ਕਿਸੇ ਵੀ ਵਿੱਦਿਅਕ ਸੰਸਥਾ ਦੀ ਬਾਹਰੀ ਦੀਵਾਰ ਤੋਂ 100 ਗਜ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ਤੇ ਰੋਕ, ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਤੇ ਤੰਬਾਕੂ ਪਦਾਰਥ ਰੱਖਣ ਜਾਂ ਵੇਚਣ ਤੇ ਪੂਰਨ ਪਾਬੰਦੀ ਜੇ ਕੋਈ ਦੁਕਾਨਦਾਰ ਜਾਂ ਹੋਰ ਵਿਅਕਤੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਪ੍ਰਤੀ ਧਾਰਾ ਜੁਰਮਾਨਾ ਕੀਤਾ ਜਾਵੇਗਾ ਅਤੇ ਦੁਕਾਨ ਦਾ ਲਾਇਸੈਂਸ ਤੁਰੰਤ ਰੱਦ ਵੀ ਕੀਤਾ ਜਾ ਸਕਦਾ ਹੈ ।ਇਸ ਮੌਕੇ ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਾਜ ਅੰਮਿਤ੍ ਸਿੰਘ ,ਦਲਜੀਤ ਸਿੰਘ ,ਰਾਮ ਪ੍ਰਸਾਦ, ਅੰਜੂ ਸਹਿਗਲ ,ਇੰਦੂ ਮਹਾਜਨ, ਗੁਰਵਿੰਦਰ ਕੌਰ, ਆਸ਼ਾ ਸੈਣੀ ਆਦਿ ਹਾਜ਼ਰ ਸਨ । ਬਾਅਦ ਵਿਚ ਡਾ ਮੁਕਤਾ ਗੌਤਮ ਅਤੇ ਡਾਕਟਰ ਮਦਰ ਮੱਟੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਬੱਸ ਸਟੈਂਡ ਦੇ ਨਜ਼ਦੀਕ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ 10 ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਗਿਆ ਪਤੀ ਕਈਆਂ ਨੂੰ ਵਾਰਨਿੰਗ ਦੇ ਕੇ ਛੱਡਿਆ ਗਿਆ ।