Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਹਤ ਵਿਭਾਗ ਨੇ ਡੇਂਗੂ-ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਡੇਂਗੂ-ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਡੇਂਗੂ-ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਡੇਂਗੂ ਦੀ ਰੋਕਥਾਮ ਲਈ ਹਰ ; ਮੱਛਰ ਤੇ ਵਾਰ ਹਰ ਐਤਵਾਰ; ਨੂੰ ਡਰਾਈ ਡੇਅ ਮਨਾਇਆ ਜਾਵੇ : ਇੰਸ. ਗੁਰਮੁੱਖ ਸਿੰਘ

ਪਠਾਨਕੋਟ 4 ਜੂਨ (ਅਵਿਨਾਸ਼ ਸ਼ਰਮਾ) ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਲੋਕਾਂ ਨੂੰ ਡੇਂਗੂ-ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ ਰੁਬਿੰਦਰ ਕੌਰ‌ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਾਕਸ਼ੀ ਦੇ ਨਿਰਦੇਸ਼ਾਂ ‘ਤੇ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਦੀਆਂ ਹਦਾਇਤਾਂ ‘ਤੇ ਟੀਮ ਵੱਲੋਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਜਿਸ ਵਿਚ ਸੀ ਐਚ ਸੀ ਘਰੋਟਾ ਦੇ ਵੱਖ ਵੱਖ ਜਗਾ ਤੇ ਜਿਵੇਂ ਕਿ . ਭੋਆ, ਗੁਰਦਾਸਪੁਰ ਭਾਈਆਂ ਵਿੱਚ ਲੋਕਾਂ ਨੂੰ ਡੇਂਗੂ-ਮਲੇਰੀਆ ਬੁਖਾਰ ਦੇ ਲੱਛਣਾਂ, ਕਾਰਨਾਂ, ਇਲਾਜ ਅਤੇ ਰੋਕਥਾਮ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਨਾਲ ਹੀ ਐਤਵਾਰ ਵਾਲੇ ਦਿਨ ਲੋਕਾਂ ਦੇ ਗਮਲਿਆਂ, ਫਰਿੱਜਾਂ ਦੀਆਂ ਬੈਂਕ ਸਾਈਡ ਟਰੇਆਂ ਅਤੇ ਕੂਲਰਾਂ ਵਿੱਚੋਂ ਪਾਣੀ ਕੱਢ ਕੇ ਡਰਾਈ-ਡੇ ਮਨਾਇਆ ਜਾਵੇ। ਟੀਮ ਨੇ ਦੱਸਿਆ ਕਿ ਡੇਂਗੂ ਮਲੇਰੀਆ ਬੁਖਾਰ ਇੱਕ ਖਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਕੱਟਣ ਨਾਲ ਵਿਅਕਤੀ ਨੂੰ ਬਹੁਤ ਤੇਜ਼ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਚਮੜੀ ‘ਤੇ ਧੱਫੜ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖੂਨ ਵਗਣਾ ਆਦਿ ਹੋ ਜਾਂਦਾ ਹੈ। ਇਹ ਮੱਛਰ ਖੜ੍ਹੇ ਸਾਫ਼ ਪਾਣੀ ਜਾਂ ਟੋਇਆਂ ਵਿੱਚ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਮੱਛਰ ਦਾ ਲਾਰਵਾ ਬਣਦਾ ਹੈ। ਇਸ ਲਈ ਸਿਹਤ ਵਿਭਾਗ ਨੇ ਅਪੀਲ ਕੀਤੀ ਕਿ ਹਰ ਐਤਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ। ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੇ ਪਾਣੀ ਦੀਆਂ ਟਰੇਆਂ ਵਿੱਚੋਂ ਪਾਣੀ ਦੀ ਨਿਕਾਸੀ ਕਰੋ ਅਤੇ ਖੜ੍ਹੇ ਬਰਸਾਤੀ ਪਾਣੀ ਵਿੱਚ ਜਲਾ ਤੇਲ ਪਾ ਕੇ ਡੇਂਗੂ-ਮਲੇਰੀਆ ਤੋਂ ਬਚੋ। ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਓ, ਮੱਛਰਦਾਨੀ ਅਤੇ ਮੱਛਰ ਵਿਰੋਧੀ ਕਰੀਮਾਂ ਅਤੇ ਹੋਰ ਉਪਕਰਨਾਂ ਦੀ ਵਰਤੋਂ ਕਰੋ। ਕਿਸੇ ਵੀ ਕਿਸਮ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਾ ਖਾਣ ਅਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਅਤੇ ਇਲਾਜ ਸ਼ੁਰੂ ਕਰਨ। ਇਹ ਜਾਣਕਾਰੀ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ । ਇਸ ਮੌਕੇ ਤੇ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ, ਪ੍ਰਦੀਪ ਭਗਤ, ਮਲਕੀਅਤ ਸਿੰਘ, ਮੈਡਮ ਸੁੱਦਾ , ਹਰਵੀਰ ਕੌਰ ਐਲ ਐਚ ਵੀ ,ਹਰਪਾਲ ਸਿੰਘ ਉਪ ਵੈਦ ,ਐਲ ਟੀ ਅਨੀਤਾ ਆਦਿ ਹਾਜ਼ਰ ਸਨ ।