Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਗੂ ਦੇ ਬਚਾਓ ਵਾਸਤੇ ਕਰੋਲੀ ਅਤੇ ਜੰਡਵਾਲ ਪਿੰਡਾਂ ਦੇ ਛੱਪੜਾਂ ਵਿਚ ਗਮਬੂਜੀਆ ਮੱਛੀਆਂ ਛੱਡੀਆਂ 

ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਗੂ ਦੇ ਬਚਾਓ ਵਾਸਤੇ ਕਰੋਲੀ ਅਤੇ ਜੰਡਵਾਲ ਪਿੰਡਾਂ ਦੇ ਛੱਪੜਾਂ ਵਿਚ ਗਮਬੂਜੀਆ ਮੱਛੀਆਂ ਛੱਡੀਆਂ 

ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਗੂ ਦੇ ਬਚਾਓ ਵਾਸਤੇ ਕਰੋਲੀ ਅਤੇ ਜੰਡਵਾਲ ਪਿੰਡਾਂ ਦੇ ਛੱਪੜਾਂ ਵਿਚ ਗਮਬੂਜੀਆ ਮੱਛੀਆਂ ਛੱਡੀਆਂ

ਗਮਬੂਜੀਆ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਡੇਂਗੂ, ਮਲੇਰੀਆ ਦੇ ਪ੍ਰਕੋਪ ਤੋਂ ਬਚਣ ਲਈ ਸਹਾਇਤਾ ਕਰਦੀਆਂ ਹਨ : ਲਖਬੀਰ ਸਿੰਘ

ਪਠਾਨਕੋਟ 22 ਜੂਨ (ਅਵਿਨਾਸ਼ ਸ਼ਰਮਾ ) ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸਿਵਲ ਸਰਜਨ ਡਾ ਰੁਬਿੰਦਰ ਕੌਰ‌ ਦੀਆਂ ਹਦਾਇਤਾਂ ਅਨੁਸਾਰ ਅੱਜ ਦਿਨ ਬੁੱਧਵਾਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਗੂ ਬੁਖਾਰ ਦੇ ਬਚਾਓ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੁੰਗਲ ਬਧਾਣੀ ਦੇ ਮੈਡੀਕਲ ਅਫ਼ਸਰ ਡਾ ਅਮਨ ਕੁਮਾਰ ਦੇ ਨਿਰਦੇਸ਼ਾਂ ਤੇ ਹੈਲਥ ਇੰਸਪੈਕਟਰ ਲਖਬੀਰ ਸਿੰਘ ਅਤੇ ਰਾਜ ਕੁਮਾਰ ਸਿਹਤ ਕਾਮੇ ਵੱਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ , ਹੈਲਥ ਇੰਸਪੈਕਟਰ ਅਨੋਖ ਲਾਲ, ਅਤੇ ਰਜਿੰਦਰ ਕੁਮਾਰ ਕੋਲੋਂ ਹੈਚਰੀ ਪਠਾਨਕੋਟ ਤੋਂ ਗਮਬੂਜੀਆ ਮੱਛੀਆਂ ਪ੍ਰਾਪਤ ਕੀਤੀਆਂ ਅਤੇ ਕਰੋਲੀ ਅਤੇ ਜੰਡਵਾਲ ਪਿੰਡਾਂ ਦੇ ਛੱਪੜਾਂ ਵਿੱਚ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਛੱਡੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸ਼ਰਮਾ ਅਤੇ ਲਖਬੀਰ ਸਿੰਘ ਨੇ ਦੱਸਿਆ ਕਿ ਇਹ ਮੱਛੀਆਂ ਹੁਣ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਡੰਗ ਤੋਂ ਬਚਾ ਸਕਣਗੀਆਂ | ਉਨ੍ਹਾਂ ਦੱਸਿਆ ਕਿ ਗੈਂਬੂਜੀਆ ਅਸਲ ਵਿੱਚ ਇੱਕ ਅਜਿਹੀ ਮੱਛੀ ਹੈ ਜੋ ਡੇਂਗੂ-ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਬੁਖਾਰ ਦੇ ਪ੍ਰਕੋਪ ਤੋਂ ਬਚਾਉਂਦੀ ਹੈ । ਇਸ ਮੌਕੇਂ ਤੇ ਪਿੰਡ ਕਰੋਲੀ ਦੇ ਜਗਦੀਸ਼ ਰਾਜ ਅਤੇ ਸੱਤਪਾਲ ਆਦਿ ਹਾਜ਼ਰ ਸਨ।