Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ

ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ

ਗੜ੍ਹਦੀਵਾਲਾ 15 ਜੁਲਾਈ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ  ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਵਿਖੇ ਸੈਕਟਰ ਜਨੌੜੀ ਅਤੇ ਗੜ੍ਹਦੀਵਾਲਾ ਦੇ ਸਮੂਹ ਸਟਾਫ ਨਾਲ ਸੈਕਟਰ ਮੀਟਿੰਗ ਕੀਤੀ ਗਈ ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਸਮੂਹ ਸਟਾਫ ਦੇ ਇਕ ਟੀਮ ਵੱਜੋਂ ਮਿਲਕੇ ਕੰਮ ਕਾਜ ਕਰਨ ਤੇ ਸੰਤੁਸ਼ਟੀ ਪ੍ਰਗਟਾਉਦੇ ਹੋਏ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾ ਤਹਿਤ ਨਵ ਜਨਮੇ ਬਚਿਆਂ ਲਈ ਮਾ ਦੇ ਦੁਧ ਦੀ ਮਹੱਤਤਾ ਅਤੇ ਪੋਸ਼ਣ,ਪਰਿਵਾਰ ਨਿਯੋਜਨ,ਅਨੀਮੀਆਂ ਮੁਕਤ ਭਾਰਤ,ਮਲੇਰਿਆ ਅਤੇ ਡੇੰਗੂ,ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਰਜਿਸਟ੍ਰੇਸ਼ਨ ,ਏ.ਐਨ.ਸੀ ਅਤੇ ਪੀ.ਐਨ.ਸੀ,ਬੱਚਿਆਂ ਦੇ ਟੀਕਾਕਰਣ, ਅਤੇ ਮਹੀਨਾਵਾਰ ਰਿਪੋਰਟਾਂ ਆਦਿ ਵਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਸਿ ਮੌਕੇ ਉਨ੍ਹਾ ਮ.ਪ.ਹ.ਵ.(ਫਿ) ਨੂੰ ਹਦਾਇਤ ਕਰਦਿਆਂ ਕਿਹਾ ਕਿ ਗਰਭਵਤੀ ਮਹਿਲਾਵਾ ਦਾ ਸਮੇਂ-ਸਮੇਂ ਤੇ ਚੇਕਅੱਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਨਜਦੀਕੀ ਸਿਹਤ ਸੈਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ ,ਹੈਡ ਕਾਉਟ ਸਰਵੇ ਕਰਕੇ ਟੀਕਾਕਰਣ ਵੰਚਿਤ ਬੱਚਿਆਂ ਦਾ ਟਕਿਾਕਰਣ ਪੂਰਾ ਕਰਵਾਇਆ ਜਾਵੇ ਅਤੇ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਅਪਨਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ ,ਹੈਲਥ ਵੈਲਨਸ ਸੈਟਰਾਂ ਤੇ ਸੀ.ਐਚ.ੳ. ਦੁਆਰਾ ਬੀ.ਪੀ ਅਤੇ ਸ਼ੂਗਰ ਦੇ ਮਰੀਜਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਵੇ, ਟੀ.ਬੀ ਦੇ ਮਰੀਜਾਂ ਦਾ ਫਾਲੋਅਪ ਅਤੇ ਦਵਾਈਆਂ ਪਹੁਚ ਦੀਆਂ ਕੀਤੀਆ ਜਾਣ । ਸਮੂਹ ਮ.ਪ.ਹ.ਵ(ਮੇ) ਨੂੰ ਮਲੇਰਿਆ ਅਤੇ ਡੇੰਗੂ ਦਾ ਸਰਵੇ ਕਰਕੇ ਲਹੁ ਦੀਆਂ ਸਲਾਈਡਾਂ ਦਾ ਟੀਚਾ ਪੂਰਾ ਕਰਨ ਲਈ ਕਿਹਾ ਗਿਆ ।

ਇਸ ਮੌਕੇ ਆਸ਼ਾ ਵਰਕਰਾਂ ਨੂੰ ਘਰ ਘਰ ਜਾ ਕੇ ਗਰਭਵਤੀ ਮਹਿਲਾਵਾਂ ਦੇ ਰਜਿਸਟਰੇਸ਼ਨ, ਏ.ਐਨ.ਸੀ ਅਤੇ ਪੀ.ਐਨ.ਸੀ ,ਬਚਿਆਂ ਦੇ ਟੀਕਾਕਰਣ, ਆਦਿ ਸਮੇਂ ਸਿਰ ਕਰਵਾਉਣ ਲਈ ਵੀ ਕਿਹਾ। ਇਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਤੇ ਜੋਰ ਦਿੰਦੇ ਹੋਏ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ, ਸਮੇਂ ਸਿਰ ਡਿੁਉਟੀ ਤੇ ਪਹੁੰਚਣਾ ਅਤੇ ਲੋਕਾਂ ਪ੍ਰਤੀ ਚੰਗਾ ਵਤੀਰਾ ਅਪਨਾਉਣ ਲਈ ਵੀ ਕਿਹਾ ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ,ਬੀ.ਐਸ.ਏ ਅਨੂਪਮਾ, ਐਲ.ਐਚ. ਵੀ ਭੂਪਿੰਦਰ ਕੌਰ, ਸਮੂਹ ਮ.ਪ.ਹ.ਵ.(ਫੀ ਅਤੇ ਮੇਲ), ਸੀ.ਐਚ. ੳ, ਆਸ਼ਾ ਫੈਸੀਟੀਲੇਟਰ ਅਤੇ ਆਸ਼ਾਂ ਵਰਕਰ ਹਾਜਰ ਸਨ।