Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਹਰਜੀਤ ਸਿੰਘ

ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਹਰਜੀਤ ਸਿੰਘ

ਗੜ੍ਹਦੀਵਾਲਾ 9 ਅਕਤੂਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਹਰਿਆਣਾ ਵਿਖੇ ਸੈਕਟਰ ਹਰਿਆਣਾ 1 ਅਤੇ 2 ਦੇ ਸਮੂਹ ਸਟਾਫ ਨਾਲ ਸੈਕਟਰ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਮ.ਓ. ਡਾ. ਹਰਜੀਤ ਸਿੰਘ ਨੇ ਸਮੂਹ ਸਟਾਫ ਦੇ ਇਕ ਟੀਮ ਵੱਜੋਂ ਮਿਲਕੇ ਕੰਮ ਕਾਜ ਕਰਨ ਤੇ ਸੰਤੁਸ਼ਟੀ ਪ੍ਰਗਟਾਉਦੇ ਹੋਏ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾ ਤਹਿਤ ਨਵ ਜਨਮੇ ਬਚਿਆਂ ਲਈ ਮਾ ਦੇ ਦੁਧ ਦੀ ਮਹੱਤਤਾ ਅਤੇ ਪੋਸ਼ਣ , ਪਰਿਵਾਰ ਨਿਯੋਜਨ ਪੰਦਰਵਾੜਾ, ਅਨੀਮੀਆਂ ਮੁਕਤ ਭਾਰਤ,ਮਲੇਰਿਆ ਅਤੇ ਡੇੰਗੂ, ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਰਜਿਸਟਰੇਸ਼ਨ, ਏ.ਐਨ.ਸੀ ਅਤੇ ਪੀ.ਐਨ.ਸੀ , ਬਚਿਆਂ ਦੇ ਟੀਕਾਕਰਣ, ਅਤੇ ਮਹੀਨਾਵਾਰ ਰਿਪੋਰਟਾਂ ਆਦਿ ਵਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਅਗੇ ਉਨ੍ਹਾ ਮ.ਪ.ਹ.ਵ.(ਫਿ) ਨੂੰ ਹਦਾਇਤ ਕਰਦਿਆ ਕਿਹਾ ਕਿ ਗਰਬਵਤੀ ਮਹਿਲਾਵਾ ਦਾ ਸਮੇ ਸਮੇ ਤੇ ਚੇਕਅਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਨਜਦੀਕੀ ਸਿਹਤ ਸੈਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ ,ਹੈਡ ਕਾਉਟ ਸਰਵੇ ਕਰਕੇ ਟੀਕਾਕਰਣ ਵੰਚਿਤ ਬੱਚਿਆ ਦਾ ਟਕਿਾਕਰਣ ਪੂਰਾ ਕਰਵਾਇਆ ਜਾਵੇ ਅਤੇ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਅਪਨਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ ,ਹੈਲਥ ਵੈਲਨਸ ਸੈਟਰਾਂ ਤੇ ਸੀ.ਐਚ.ੳ. ਦੁਆਰਾ ਬੀ.ਪੀ ਅਤੇ ਸ਼ੂਗਰ ਦੇ ਮਰੀਜਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਂਵੇ। ਸਮੂਹ ਮ.ਪ.ਹ.ਵ(ਮੇ) ਨੂੰ ਮਲੇਰਿਆ ਅਤੇ ਡੇੰਗੂ ਦਾ ਸਰਵੇ ਕਰਕੇ ਲਹੁ ਦੀਆਂ ਸਲਾਈਡਾਂ ਦਾ ਟੀਚਾ ਪੂਰਾ ਕਰਨ ਲਈ ਕਿਹਾ ਗਿਆ ।ਇਸ ਮੌਕੇ ਆਸ਼ਾ ਵਰਕਰਾਂ ਨੂੰ ਘਰ ਘਰ ਜਾ ਕੇ ਗਰਭਵਤੀ ਮਹਿਲਾਵਾਂ ਦੇ ਰਜਿਸਟਰੇਸ਼ਨ, ਏ.ਐਨ.ਸੀ ਅਤੇ ਪੀ.ਐਨ.ਸੀ ,ਬਚਿਆਂ ਦੇ ਟੀਕਾਕਰਣ, ਆਦਿ ਸਮੇਂ ਸਿਰ ਕਰਵਾਉਣ ਲਈ ਵੀ ਕਿਹਾ। ਇਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਤੇ ਜੋਰ ਦਿੰਦੇ ਹੋਏ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ, ਸਮੇਂ ਸਿਰ ਡਿੁਉਟੀ ਤੇ ਪਹੁੰਚਣਾ ਅਤੇ ਲੋਕਾਂ ਪ੍ਰਤੀ ਚੰਗੇ ਵਤੀਰਾ ਅਪਨਾਉਣ ਲਈ ਵੀ ਕਿਹਾ ।ਇਸ ਮੌਕੇ ਡਾ.ਸੁਦੇਸ਼,ਜਸਤਿੰਦਰ ਸਿੰਘ, ਬੀ.ਈ.ਈ, ਐਲ.ਐਚ.ਵੀ ਪਰਦੀਪ ਕੌਰ ਅਤੇ ਰਿੰਤੇਦਰਜੀਤ ਕੌਰ, ਸਮੂਹ ਮ.ਪ.ਹ.ਵ.(ਫੀ ਅਤੇ ਮੇਲ), ਸੀ.ਐਚ.ੳ, ਆਸ਼ਾ ਫੈਸੀਟੀਲੇਟਰ ਅਤੇ ਆਸ਼ਾਂ ਵਰਕਰ ਹਾਜਰ ਸਨ।