Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਿਵਲ ਹਸਪਤਾਲ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਸਿਹਤ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ

ਸਿਵਲ ਹਸਪਤਾਲ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਸਿਹਤ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ

ਸਿਵਲ ਹਸਪਤਾਲ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਸਿਹਤ ਸਹੂਲਤਾਂ : ਬ੍ਰਮ ਸ਼ੰਕਰ ਜਿੰਪਾ
–ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 22 ਅਪ੍ਰੈਲ(ਬਿਊਰੋ) : ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀਬਖ਼ਸ਼ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਸਹਾਇਕ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪਰਚੀ ਕਾਊਂਟਰ ਵਿਚ ਵਾਧਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਡਾਕਟਰ ਦੀ ਪਰਚੀ ਕਟਵਾਉਣ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਹਸਪਤਾਲ ਵਿਚ ਮਰੀਜਾਂ ਨੂੰ ਮੁਫ਼ਤ ਦਵਾਈ ਦੇਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਟੈਸਟਿੰਗ ਸੁਵਿਧਾ ਨੂੰ ਹੋਰ ਦਰੁੱਸਤ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਮੁਹੱਲਾ ਕਮਾਲਪੁਰ ਦੇ ਗੌਰਵ ਦਾ ਹਾਲ-ਚਾਲ ਵੀ ਪੁੱਛਿਆ, ਜਿਸ ’ਤੇ 21 ਅਪ੍ਰੈਲ ਨੂੰ ਕੁਝ ਯੁਵਕਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਥਾਣਾ ਮਾਡਲ ਟਾਊਨ ਪੁਲਿਸ ਨੂੰ ਇਸ ਮਾਮਲੇ ਵਿਚ ਨਿਰਪੱਖ ਅਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।