Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing 25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

25 ਅਪ੍ਰੈਲ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲੱਗੇਗਾ ਸਿਹਤ ਮੇਲਾ

ਵੱਖ-ਵੱਖ ਬਿਮਾਰੀਆਂ ਦਾ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾਵੇਗਾ ਇਲਾਜ – ਡਾ. ਹਰਪਾਲ ਸਿੰਘ

ਬਟਾਲਾ, 24 ਅਪ੍ਰੈਲ (   ਅਵਿਨਾਸ਼ ਸ਼ਰਮਾ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਿਤੀ 25 ਅਪ੍ਰੈਲ 2022 ਨੂੰ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅੰਮ੍ਰਿਤ ਮਹਾਂ ਉਤਸਵ ਸਿਹਤ ਮੇਲਾ-2022 ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਸਿਹਤ ਮੇਲਾ 25 ਅਪ੍ਰੈਲ 2022 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਿਰਕਤ ਕਰਨਗੇ।

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਮੇਲੇ ਦੌਰਾਨ ਐਲੋਪੈਥਿਕ ਵਿਭਾਗ, ਹੋਮਿਓਪੈਥਿਕ ਵਿਭਾਗ, ਆਯੂਰਵੈਦਿਕ ਅਤੇ ਡੈਂਟਲ ਵਿਭਾਗ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੁਆਇਨਾਂ ਕਰਨਗੇ। ਇਸ ਤੋਂ ਇਲਾਵਾ ਟੀ.ਬੀ. ਅਤੇ ਛਾਤੀ ਦੇ ਰੋਗਾਂ ਦੀ ਜਾਣਕਾਰੀ, ਹੈਪਾਟਾਇਟਿਸ ਬੀ ਅਤੇ ਸੀ ਦੀ ਜਾਣਕਾਰੀ, ਨਸ਼ਾ ਛੁਡਾਉਣ ਸਬੰਧੀ ਜਾਣਕਾਰੀ, ਬੀਪੀ ਅਤੇ ਸ਼ੂਗਰ ਰੋਗਾਂ ਤੋਂ ਬਚਣ ਲਈ ਜਾਣਕਾਰੀ, ਕੋਵਿਡ-19 ਬਾਰੇ ਜਾਣਕਾਰੀ ਅਤੇ ਟੀਕਾਕਰਨ ਬਾਰੇ ਦੱਸਿਆ ਜਾਵੇਗਾ।

ਇਸ ਤੋਂ ਇਲਾਵਾ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਅਤੇ ਵਿਕਲਾਂਗ ਸਰਟੀਫਿਕੇਟ ਬਣਾਏ ਜਾਣਗੇ। ਅੱਖਾਂ ਦਾ ਮੁਫ਼ਤ ਚੈੱਕ-ਅੱਪ ਕੀਤਾ ਜਾਵੇਗਾ ਅਤੇ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਇਸ ਸਿਹਤ ਮੇਲੇ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ।