Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੈਲਥ ਕੇਅਰ ਸੁਸਾਇਟੀ ਨੇ ਗਰਮੀਆਂ ‘ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਹੈਲਥ ਕੇਅਰ ਸੁਸਾਇਟੀ ਨੇ ਗਰਮੀਆਂ ‘ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਹੈਲਥ ਕੇਅਰ ਸੁਸਾਇਟੀ ਨੇ ਗਰਮੀਆਂ ‘ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਕਾਠਗਡ਼੍ਹ, 25 ਮਈ (ਜਤਿੰਦਰ ਪਾਲ ਸਿੰਘ ਕਲੇਰ ) ਗਰਮੀਆਂ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਸਬੰਧੀ ਸਨ ਫਾਰਮਾ ਕੰਪਨੀ ਟੌਂਸਾ ਦੀ ਕਮਿਊਨਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਟੌੰਸਾ ਵਿਖੇ ਹਲਕੇ ਦੇ ਸਰਪੰਚਾਂ /ਪੰਚਾਂ ਤੇ ਲੋਕਾਂ  ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਹੈਲਥ ਕੇਅਰ ਸੋਸਾਇਟੀ ਦੀ ਸੀ ਐਮ ਓ ਡਾ. ਉਪਮਾ ਸ਼ਰਮਾ ਅਤੇ ਮੈਡਮ ਪ੍ਰਿਯੰਕਾ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੋਸਾਇਟੀ ਹਲਕੇ ਦੇ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਡਾ. ਉਪਮਾ ਸ਼ਰਮਾ ਤੇ ਡਾ. ਰਮੇਸ਼ ਲਾਲ ਵੱਲੋਂ ਜਿੱਥੇ ਲੋਕਾਂ ਨੂੰ ਚੰਗੀ ਸਿਹਤ ਸੰਬੰਧੀ ਜਾਣਕਾਰੀ ਦਿੱਤੀ ਗਈ ਉੱਥੇ ਹੀ ਗਰਮੀ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਓ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ । ਇਸ ਮੌਕੇ ਹਲਕੇ ਦੇ ਸਰਪੰਚਾਂ /ਪੰਚਾਂ ਨੇ ਪਿੰਡ ਭੋਲੇਵਾਲ ਵਿਚ ਬੰਦ ਪਈ ਡਿਸਪੈਂਸਰੀ ਨੂੰ  ਚਾਲੂ ਕਰਾਉਣ ਦੀ ਮੰਗ ਵੀ ਕੀਤੀ । ਸੋਸਾਇਟੀ ਵੱਲੋਂ ਇਕੱਤਰ ਲੋਕਾਂ ਲਈ ਚਾਹ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ ਸੀ ।ਇਸ ਮੌਕੇ ਏ ਐੱਨ ਐੱਮਜ਼ ਆਸ਼ਾ ਦੇਵੀ ਤੇ ਜਸਵਿੰਦਰ ਕੌਰ ਤੋਂ ਇਲਾਵਾ ਜੋਧ ਸਿੰਘ ਅਤੇ ਆਸ਼ਾ ਵਰਕਰ ਸੋਨੀਆ ਵੀ ਹਾਜ਼ਰ ਸੀ