Prime Punjab Times

Latest news
ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ
ADVERTISEMENT
You are currently viewing ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ 17 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਸੀ.ਸੀ. ਯੂਨਿਟ ਵੱਲੋਂ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਲਾਈਫ਼ ਸਟਾਈਲ ਡੇ ਮਨਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨ ਲਈ ‘ਸਿਹਤਮੰਦ ਜੀਵਨ-ਸ਼ੈਲੀ: ਸਰੀਰਕ ਅਤੇ ਮਾਨਸਿਕ ਤੰਦਰੁਸਤੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਐੱਨ.ਸੀ.ਸੀ ਦੇ ਸੀ.ਟੀ.ਓ. ਦਲਜੀਤ ਕੌਰ ਨੇ ਨਿਯਮਤ ਕਸਰਤ, ਸਰੀਰਕ ਤੰਦਰੁਸਤੀ ਅਤੇ ਸਰਗਰਮ ਜੀਵਨ-ਸ਼ੈਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਦਕਿ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਸੀਮਾ ਕੁਮਾਰੀ ਨੇ ਸੰਤੁਲਿਤ ਖੁਰਾਕ, ਮਾਨਸਿਕ ਤੰਦਰੁਸਤੀ ਅਤੇ ਤਣਾਅ ਪ੍ਰਬੰਧਨ ਸਬੰਧੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨਾਲ ਸਬੰਧਤ ਰਚਨਾਤਮਕ ਪੋਸਟਰ ਤਿਆਰ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣਾ ਅਜੋਕੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਨੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਪ੍ਰਤੀ ਵੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੰਤੁਲਿਤ ਆਹਾਰ, ਨਿਯਮਿਤ ਕਸਰਤ ਅਤੇ ਅਨੁਸ਼ਾਸਿਤ ਜੀਵਨ-ਸ਼ੈਲੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।