Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਿਹਤਮੰਦ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ-ਵਿਧਾਇਕ ਸ਼ੈਰੀ ਕਲਸੀ

ਸਿਹਤਮੰਦ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ-ਵਿਧਾਇਕ ਸ਼ੈਰੀ ਕਲਸੀ

ਬਟਾਲਾ ( ਅਵਿਨਾਸ਼ ਸ਼ਰਮਾ )

ਅਗਲੇ 6 ਮਹਿਨਿਆਂ ਵਿੱਚ ਬਟਾਲਾ ਦੇ ਸੁੰਦਰੀਕਰਨ ਲਈ ਕੀਤੇ ਜਾਣਗੇ ਵਿਸ਼ੇਸ ਯਤਨ-ਵਿਧਾਇਕ ਸ਼ੈਰੀ ਕਲਸੀ

27 ਜਨਵਰੀ :  ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਮਿਆਰੀ ਸਿਹਤ ਸਹੂਲਤ ਘਰਾਂ ਦੇ ਨੇੜੇ ਦੇਣ ਅਤੇ ਸਿਹਤਮੰਦ ਪੰਜਾਬ ਸਿਰਜਣ ਲਈ ਪਹਿਲਾਂ 100 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ ਇਨ੍ਹਾਂ ਦੀ ਗਿਣਤੀ 500 ਹੋ ਗਈ, ਜਿੱਥੇ ਲੋੜਵੰਦਾਂ ਨੂੰ ਮੁਫਤ ਮੈਡੀਕਲ ਸਹੂਲਤ, ਦਵਾਈ ਅਤੇ ਟੈਸਟ ਦੀ ਸੁਵਿਧਾਂ ਮਿਲੇਗੀ। ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਅੱਜ ਕਿਲਾ ਮੰਡੀ ਬਟਾਲਾ ਵਿਖੇ ਸਾਰੀਆਂ ਮੁੱਢਲੀਆਂ ਸਿਹਤ ਸਹੂਲਤਾਂ ਨਾਲ ਲੈਂਸ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕਰਨ ਉਪਰੰਤ ਲੋਕਾਂ ਦੇ ਜੁੜੇ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਆਮ ਆਦਮੀ ਕਲੀਨਿਕ ਦਾ ਉਦਘਾਟਨ ਮਹੰਤ ਅਮਿਤ ਸ਼ਾਹ, ਕਾਲੀ ਦਵਾਰਾ ਵਾਲੇ ਅਤੇ ਭਗਤ ਬਾਬਾ ਕੁਨਾਲ ਮਹਾਰਾਜ, ਗੱਦੀ ਨਸ਼ੀਨ ਬਾਬਾ ਬਾਲਕ ਨਾਥ ਵਾਲੇ ਵਲੋਂ ਕੀਤਾ ਗਿਆ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਿਹਤਮੰਦ ਪੰਜਾਬ ਬਣਾਉਣ ਲਈ ਆਮ ਆਦਮੀ ਕਲੀਨਿਕ ਅੱਜ ਲੋਕ ਅਰਪਣ ਕੀਤੇ ਗਏ ਹਨ। ਬਟਾਲਾ ਹਲਕੇ ਵਿੱਚ ਅੱਜ ਕਿਲਾ ਮੰਡੀ ਬਟਾਲਾ, ਪਿੰਡ ਵਡਾਲਾ ਗ੍ਰੰਥੀਆਂ ਅਤੇ ਪਿੰਡ ਸਤਕੋਹਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ 15 ਅਗਸਤ ਨੂੰ ਪਿੰਡ ਮਸਾਣੀਆਂ ਵਿਖੇ ਆਮ ਆਦਮੀ ਕਲੀਨਿਕ ਖੋਲਿ੍ਹਆ ਗਿਆ ਸੀ। ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਸੈਂਕੜੇ ਲੋਕ ਮੈਡੀਕਲ ਸਹੂਲਤ, ਟੈਸਟ ਅਤੇ ਦਵਾਈਆਂ ਦੀ ਮੁਫਤ ਸੇਵਾ ਦਾ ਲਾਭ ਲੈ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸਾਰੀਆ ਬਿਹਤਰ ਸਹੂਲਤਾਂ ਦੇਣ ਦੀਆਂ ਗ੍ਰੰਟੀਆਂ ਤੇ ਵਾਅਦੇ ਪੂਰੇ ਹੋ ਰਹੇ ਹਨ। ਮਹਿਜ 10 ਮਹਿਨਿਆਂ ਦੇ ਕਰਾਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਬਿਜਲੀ ਦੇ ਬਿੱਲਾਂ ਨੂੰ ਜੀਰੋ ਕੀਤਾ ਗਿਆ। ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਕ ਵਿਧਾਇਕ ਇੱਕ ਪੈਨਸ਼ਨ ਲਾਗੂ ਕੀਤੀ। ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਵਾਅਦੇ ਪੂਰੇ ਹੋਏ ਹਨ।

ਬਟਾਲਾ ਸ਼ਹਿਰ ਤੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿਚਲੇ ਬਿਜਲੀ ਦੇ ਖੰਬੇ ਤੇ ਤਾਰਾਂ ਨੂੰ ਯੋਜਨਾਬੱਧ ਤਰੀਕੇ ਨਾਲ ਸਹੀ ਕਰਕੇ ਸ਼ਹਿਰ ਨੂੰ ਸੁੰਦਰ ਦਿੱਖ ਦਿੱਤੀ ਜਾਵੇਗੀ। 10 ਲੱਖ ਰੁਪਏ ਦੀ ਲਾਗਤ ਨਾਲ ਸ਼ਿਵ ਕੁਮਰ ਬਟਾਲਵੀ ਸੱਭਿਅਚਾਰਕ ਕੇਂਦਰ ਦੇ ਵਿਕਾਸ ਕਾਰਜ ਕੀਤੇ ਜਾਣਗੇ। 3 ਕਰੋੜ ਰੁਪਏ ਦੀ ਲਾਗਤ ਨਾਲ 132 ਕੇਵੀ ਬਿਜਲੀ ਘਰ ਵਿਖੇ 20 ਮੈਗਾਵਾਟ ਦਾ ਟਰਾਂਸਫਰ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਇਹ ਉਪਰੋਕਤ ਐਲਾਨ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਹਨ। ਇਸੇ ਤਰਾਂ 50 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀ ਸਹੂਲਤ ਲਈ ਹੰਸਲੀ ਪੁਲ ਨੇੜੇ, ਟਰੱਕ ਯੂਨੀਅਨ ਅਤੇ ਪੁਰਾਣੀ ਦਾਣਾ ਮੰਡੀ ਵਿਖੇ ਟਾਇਲਟਸ ਬਣਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ 1 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਦਾਣਾ ਮੰਡੀ ਵਿਖੇ ਸ਼ੈੱਡਾਂ ਦੀ ਉਸਾਰੀ ਕਰਵਾਈ ਜਾਵੇਗੀ। ਉਨਾਂ ਦੁਹਰਾਇਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਰਵਿੰਦਰ ਸਿੰਘ ਐਸ.ਐਮ.ਓ, ਰਕੇਸ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਸਮਾਜ ਸੇਵੀ ਯਸ਼ਪਾਲ ਚੌਹਾਨ, ਡਾ. ਤੇਜਿੰਦਰ ਕੋਰ ਨੋਡਲ ਅਫਸਰ ਗੁਰਦਾਸਪੁਰ, ਐਕਸੀਅਨ ਹਰਜੋਤ ਸਿੰਘ, ਡਾ. ਸੰਜੀਵ ਭੱਲਾ, ਵਾਰਡ ਇੰਚਾਰਜ ਦਿਨੇਸ਼ ਖੋਸਲਾ, ਬਲਵਿੰਦਰ ਸਿੰਘ ਮਿੰਟਾ ਐਮ.ਸੀ, ਮਨਜੀਤ ਸਿੰਘ ਭੁੱਲਰ, ਅਤਰ ਸਿੰਘ ਸਾਬਕਾ ਮੈਨੇਜਰ, ਪਰਮਜੀਤ ਸੋਹਲ, ਪਵਨ ਖੋਸਲਾ, ਰਜਿੰਦਰ ਜੰਬਾ, ਪਰਮਿੰਦਰ ਸਿੰਘ, ਚਰਨਜੀਤ ਸਿੰਘ, ਨਰਿੰਦਰ ਸਿੰਘ, ਤਿਲਕ ਰਾਜ, ਚੈਂਚਲ ਸਿੰਘ, ਗੁਰਬਚਨ ਸਿਘ ਬਾਜਵਾ, ਮਾਣਿਕ ਮਹਿਤਾ, ਗਗਨਦੀਪ ਸਿੰਘ, ਨਿੱਕੂ ਹੰਸਪਾਲ, ਡਾ. ਕੰਵਲ ਰਾਮਪਾਲ, ਸੰਦੀਪ ਕੋਰ, ਕਿਰਨਦੀਪ ਕੋਰ ਅਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।

ਕੈਪਸ਼ਨ–ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਕਿਲ੍ਹਾ ਮੰਡੀ ਬਟਾਲਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਦੇ ਹੋਏ।