Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ

ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ

ਹੁਸ਼ਿਆਰਪੁਰ 14 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਵਿਭਾਗ ਤੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਕਰਵਾਈ ਗਈ ਰੈੱਡ ਰਨ ਮੈਰਾਥਨ ਨੂੰ ਦਿੱਤੀ ਹਰੀ ਝੰਡੀ

–ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਗਿਆ ਸਨਮਾਨਿਤ

: ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਹੁਸ਼ਿਆਰਪੁਰ ਵਿਖੇ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਆਯੋਜਿਤ ਕੀਤੀ ਗਈ। ਇਸ ਮੈਰਾਥਨ ਨੂੰ ਮੁੱਖ ਮਹਿਮਾਨ  ਡਾ ਕੁਲਵਿੰਦਰ ਸਿੰਘ  ਐਨ ਐਸ ਐਸ ਨੋਡਲ ਅਫਸਰ ਆਈ ਕੇ ਜੀ ਪੀ ਟੀ ਯੂ  ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 5 ਕਿਲੋਮੀਟਰ ਦੀ ਇਸ  ਮੈਰਾਥਨ ਵਿਚ 100  ਤੋਂ ਵੱਧ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੀਤ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਾਖੋਰੀ ਅਤੇ ਏਡਜ਼ ਵਰਗੀਆਂ ਗੰਭੀਰ ਚੁਣੌਤੀਆਂ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।  ਡਾ ਕੁਲਵਿੰਦਰ ਸਿੰਘ  ਐਨ ਐਸ ਐਸ ਨੋਡਲ ਅਫਸਰ ਆਈ ਕੇ ਜੀ ਪੀ ਟੀ ਯੂ   ਨੇ ਯੁਵਕ ਸੇਵਾਵਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਅਜਿਹੀਆਂ ਗਤੀਵਿਧੀਆਂ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਜਾਗਰੂਕਤਾ ਹੈ ਜਾਗਰੂਕਤਾ ਸਦਕਾ ਹੀ ਅਸੀਂ ਖੁਦ ਨੂੰ ਅਤੇ ਸਮਾਜ ਨੂੰ ਸਿਹਤਮੰਦ ਰੱਖ ਸਕਦੇ ਹਾਂ। ਉਹਨਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ।
ਮੈਰਾਥਨ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਲੜਕੀਆਂ ਵਿਚ ਪਹਿਲੇ ਸਥਾਨ ‘ਤੇ ਜੀ ਟੀ ਬੀ ਖਾਲਸਾ ਕਾਲਜ  ਦਸੂਹਾ  ਦੀ ਮਨਦੀਪ ਕੌਰ  ਦੂਜੇ ਸਥਾਨ ‘ਤੇ  ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਦੀ  ਸਿਮਰਨ ਅਤੇ ਤੀਜੇ ਸਥਾਨ ਤੇ ਬਾਬਾ ਔਗੜ ਸ਼੍ਰੀ ਫ਼ਤਿਹ ਨਾਥ ਜੀ ਗਰਲਸ ਕਾਲਜ ਜੈਜੋ ਦੋਆਬਾ ਤੋਂ ਅਰਪਿਤਾ  ਰਹੀ। ਲੜਕਿਆਂ ਵਿਚੋਂ ਪਹਿਲੇ ਸਥਾਨ ਤੇ ਰਿਆਤ ਬਾਹਰਾ ਯੂਨੀਵਰਸਿਟੀ ਤੋਂ ਹਰਸ਼ਦੀਪ ਸਿੰਘ ਤੇ ਦੂਜਾ ਸਥਾਨ ਰਾਮ ਸਿੰਘ ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਤੀਜੇ ਸਥਾਨ ਤੇ ਤੁਸ਼ਾਰ ਜੁਮਾਲ ਸਿੰਘ ਪੰ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਰਿਹਾ । । ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੇ ਇਨਾਮ ਰੂਪ ਵਿੱਚ ਦਿੱਤੇ ਗਏ।
ਇਸ ਮੌਕੇ ਤੇ ਕੁਲਵਿੰਦਰ ਸਿੰਘ. ਪ੍ਰੋ ਅਨੁਅਕਾਸ਼ਾ, ਡਾ ਗਗਨਦੀਪ ਕੌਰ  ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਕੁਲਵਿੰਦਰ ਸਿੰਘ ਵੱਲੋਂ ਇਸ ਮਿੰਨੀ ਮੈਰਾਥਨ ਨੂੰ ਆਪਣੀ ਯੋਗ ਅਗਵਾਈ ਸਦਕਾ ਸਿਰੇ ਚੜ੍ਹਾਇਆ। ਇਸ ਮੌਕੇ ਜ਼ਿਲਾ ਖੇਡ ਅਫ਼ਸਰ ਵੱਲੋਂ ਭੇਜੀ ਗਈ ਅਥਲੈਟਿਕ ਕੋਚ ਬਲਬੀਰ ਸਿੰਘ ਦੀ ਟੀਮ ਦੀ ਕਾਰਗੁਜ਼ਾਰੀ ਵੇਖਣਯੋਗ ਸੀ ਉਹਨਾਂ ਵੱਲੋਂ ਬਹੁਤ ਮਿਹਨਤ ਨਾਲ ਰਿਜ਼ਲਟ ਤਿਆਰ ਕੀਤਾ ਗਿਆ ।