Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਿਲ੍ਹਾ ਗਤਕਾ ਐਸੋਸੀਏਸ਼ਨ ਰਜਿ: ਗੁਰਦਾਸਪੁਰ ਵਲੋਂ ਵਿਰਸਾ ਸੰਭਾਲ…

ਜਿਲ੍ਹਾ ਗਤਕਾ ਐਸੋਸੀਏਸ਼ਨ ਰਜਿ: ਗੁਰਦਾਸਪੁਰ ਵਲੋਂ ਵਿਰਸਾ ਸੰਭਾਲ…

ਬਟਾਲਾ ( ਅਵਿਨਾਸ਼ ਸ਼ਰਮਾ )

ਜਿਲ੍ਹਾ ਗਤਕਾ ਐਸੋਸੀਏਸ਼ਨ ਰਜਿ: ਗੁਰਦਾਸਪੁਰ ਵਲੋਂ ਵਿਰਸਾ ਸੰਭਾਲ ਗਤਕਾ ਕੱਪ ਆਯੋਜਿਤ

9 ਸਤੰਬਰ : ਗੱਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗੱਤਕਾ ਐਸੋਸ਼ੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿ: ਗੁਰਦਾਸਪੁਰ ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਦੇ ਯਤਨਾਂ ਸਦਕਾ ਸਾਥੀਆਂ ਦੇ ਸਹਿਯੋਗ ਨਾਲ ਪਹਿਲਾਂ ਵਿਰਸਾ ਸੰਭਾਲ ਗੱਤਕਾ ਕੱਪ 2022 ਬਟਾਲਾ ਵਿਖੇ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਪ ਦੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ , ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ , ਬਾਬਾ ਸਰਵਣ ਸਿੰਘ ਮਲਕਪੁਰ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ , ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲੇ , ਉੱਘੇ ਕਾਰੋਬਾਰੀ ਮਨਜਿੰਦਰ ਸਿੰਘ ਬੱਲ , ਸ਼ਿਵਮ ਲੂਥਰਾ , ਬਾਬਾ ਮੰਨਾ ਸਿੰਘ ਮੜੀਆਂ ਵਾਲੇ ਵਾਲੇ , ਬਾਬਾ ਮਨਪ੍ਰੀਤ ਸਿੰਘ ਖਾਲਸਾ , ਬਾਬਾ ਕੁਲਵਿੰਦਰ ਸਿੰਘ , ਸਿਟੀ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਸੰਜੀਵ ਸ਼ਰਮਾ , ਕੌਂਸਲਰ ਹਰਨੇਕ ਸਿੰਘ ਨੇਕੀ , ਕੌਸ਼ਲਰ ਸੁਖਦੇਵ ਸਿੰਘ ਬਾਜਵਾ , ਕੌਂਸਲਰ ਪ੍ਰਗਟ ਸਿੰਘ ਕਾਹਲੋਂ , ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ, ਜਸਪਾਲ ਸਿੰਘ ਵਿਜੇ ਬੇਕਰੀ , ਆਪ ਦੇ ਆਗੂ ਚੌਹਾਨ, ਟਿੰਕੂ ਮਠਾਰੂ ਸ਼ਾਮਲ ਹੋਏ । ਸੂਬਾ ਪੱਧਰੀ ਵਿਰਸਾ ਸੰਭਾਲ ਗਤਕਾ ਕੱਪ ਦੇ ਵਿਚ ਪੰਜਾਬ ਭਰ ਤੋਂ 8 ਗਤਕਾ ਟੀਮਾਂ ਨੇ ਵੱਧ ਚੜ੍ਹ ਕੇ ਭਾਗ ਲਿਆ । ਜਿਨ੍ਹਾਂ ਵਿਚ ਸ਼ਾਸਤਰ ਪ੍ਰਦਰਸ਼ਨ ਦੇ ਮੁਕਾਬਲੇ ਅਤੇ ਫਰੀ ਸੋਟੀ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਕਰਵਾਏ ਸ਼ਾਸਤਰ ਪ੍ਰਦਰਸ਼ਨੀ ਮੁਕਾਬਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਗਤਕਾ ਅਖਾੜਾ ਲੁਧਿਆਣਾ ਨੇ ਪਹਿਲਾ ਸਥਾਨ , ਬਾਬਾ ਤੇਜਾ ਸਿੰਘ ਗਤਕਾ ਅਖਾੜਾ ਜਲਾਲਾਬਾਦ ਨੇ ਦੂਸਰਾ ਸਥਾਨ ਅਤੇ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਫਰੀ ਸੋਟੀ ਦੇ ਮੁਕਾਬਲੇ ਵਿੱਚ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਨੇ ਪਹਿਲਾ ਸਥਾਨ ਅਤੇ ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ ਨੇ ਦੂਸਰਾ ਸਥਾਨ ਜਦ ਕਿ ਬਾਬਾ ਤੇਜਾ ਸਿੰਘ ਗਤਕਾ ਅਖਾੜਾ ਜਲਾਲਾਬਾਦ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਜੱਜ ਦੀ ਭੂਮਿਕਾ ਪਲਵਿੰਦਰ ਸਿੰਘ ਕੰਡਾ, ਗੁਰਲਾਲ ਸਿੰਘ ਤੇ ਹਰਦੀਪ ਸਿੰਘ ਭਿੰਡਰ ਵੱਲੋਂ ਨਿਭਾਈ ਗਈ । ਜਦ ਕਿ ਰੈਫਰੀ ਦੀ ਜ਼ਿੰਮੇਵਾਰੀ ਬਲਬੀਰ ਸਿੰਘ , ਜਸਬੀਰ ਸਿੰਘ , ਜੋਧਵੀਰ ਸਿੰਘ , ਇੰਦਰਪ੍ਰੀਤ ਸਿੰਘ, ਗਗਨਦੀਪ ਸਿੰਘ ਤੇ ਬਲਜਿੰਦਰ ਸਿੰਘ ਵੱਲੋਂ ਬਾਖੂਬੀ ਢੰਗ ਨਾਲ ਨਿਭਾਈ ਗਈ ।ਇਸ ਦੌਰਾਨ ਜਿਲ੍ਹਾ ਗਤਕਾ ਐਸੌਸੀਏਸ਼ਨ ਰਜਿ: ਗੁਰਦਾਸਪੁਰ ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਤੇ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਸਮੇਤ ਸਮੁੱਚੇ ਮੈਂਬਰਾਂ ਵੱਲੋਂ ਜੇਤੂ ਗਤਕਾ ਟੀਮਾਂ ਨੂੰ ਕੱਪ ਅਤੇ ਨਗਦ ਇਨਾਮਾਂ ਦੇ ਨਾਲ ਸਨਮਾਨਤ ਕੀਤਾ ਗਿਆ । ਇਸ ਮੌਕੇ ਹੋਰ ਵੀ ਆਗੂ ਅਤੇ ਖਿਡਾਰੀ ਵੱਡੇ ਪੱਧਰ ਤੇ ਹਾਜਰ ਸਨ ।
ਕੈਪਸ਼ਨ
ਜਿਲਾ ਗੱਤਕਾ ਐਸੋਸੀਏਸ਼ਨ ਦੇ ਗਤਕਾ ਕੱਪ ਚ ਬਲਜਿੰਦਰ ਤੂਰ, ਜ਼ਿਲ੍ਹਾ ਚੇਅਰਮੈਨ ਰਵਿੰਦਰ ਮਠਾਰੂ , ਪ੍ਰਧਾਨ ਬੱਬੂ ਤੇ ਹੋਰ ।