Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੈਰੋਇਨ ,ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

ਹੈਰੋਇਨ ,ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

ਗੁਰਦਾਸਪੁਰ (ਅਸ਼ਵਨੀ) – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 7 ਵਿਅਕਤੀਆ ਨੂੰ 100 ਗ੍ਰਾਮ ਹੈਰੋਇਨ , 2 ਸੋ ਪੇਟੀਆਂ ( 2400 ) ਬੋਤਲਾ ਸ਼ਰਾਬ ਠੇਕਾ ਅਤੇ 6750 ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਧਰਮਿੰਦਰ ਕੁਮਾਰ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਬਰੀ ਬਾਈਪਾਸ ਤੇ ਰੋਜਾਨਾ ਦੀ ਤਰਾ ਨਾਕਾਬੰਦੀ ਕਰਕੇ ਆਉਣ ਜਾਣ ਵਾਲੀਆ ਗੱਡੀਆਂ ਦੀ ਚੈਕਿੰਗ ਕਰ ਰਿਹਾ ਸੀ ਕਿ ਇਕ ਗੱਡੀ ਨੰਬਰ ਜੇ ਕੇ 08 ਐਮ 0687 ਬਟਾਲਾ ਸਾਈਡ ਤੋਂ ਆਈ ਇਸ ਗੱਡੀ ਨੂੰ ਸ਼ੱਕ ਪੈਣ ਉੱਪਰ ਰੋਕਿਆ ਗਿਆ ਇਸ ਗੱਡੀ ਵਿੱਚ ਅਬਦੁਲ ਗੱਨੀ ਪੁੱਤਰ ਨੂਰ ਅਹਿਮਦ ਵਾਸੀ ਜਗਤਪੁਰ ( ਲੱਖਣਪੁਰ ) ਅਤੇ ਰਾਜੂ ਬਲੀ ਪੁੱਤਰ ਸ਼ਰਨਦੀਨ ਵਾਸੀ ਜਵਾਏ ਜਰੀ ( ਕਠੂਆ ) ਸਵਾਰ ਸਨ । ਇਹਨਾਂ ਨੂੰ ਉਤਾਰ ਕੇ ਗੱਡੀ ਦੀ ਤਲਾਸ਼ੀ ਕੀਤੀ ਗਈ ਤਾਂ ਗੱਡੀ ਦੇ ਡੈਸ਼ ਬੋਰਡ ਵਿਚੋ ਇਕ ਮੋਮੀ ਲਿਫਾਫਾ ਬਰਾਮਦ ਹੋਇਆ ਇਸ ਵਿੱਚ ਹੈਰੋਇਨ ਹੋਣ ਤੇ ਪੁਲਿਸ ਸਟੇਸ਼ਨ ਸਦਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਜੀਵਨ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦ ਪੁੱਲ ਡਰੇਨ ਮੰਗਲ ਹੁਸੈਣ ਪੁੱਜੇ ਤਾਂ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਫੋਕਲ ਪੁਆਇੰਟ ਪਿੰਡ ਗਜਨੀਪੁਰ ਵਿੱਚ ਇਕ ਕੈਂਟਰ ਗੱਡੀ ਅਤੇ ਬਲੈਰੋ ਗੱਡੀ ਵਿੱਚ ਭਾਰੀ ਮਾਤਰਾ ਵਿੱਚ ਸ਼ਰਾਬ ਹੈ ਇਸ ਸੂਚਨਾ ਤੇ ਉਸ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਮਨਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮਾਨਕੋਰ ਸਿੰਘ ,ਸੰਜੀਵ ਕੁਮਾਰ ਪੁੱਤਰ ਹੀਰਾ ਲਾਲ , ਨੀਲ ਕਮਲ ਪੁੱਤਰ ਮਹਿੰਦਰ ਪਾਲ ਅਤੇ ਧਰਮ ਪਾਲ ਪੁੱਤਰ ਰਾਮ ਚੰਦ ਵਾਸੀਆਨ ਪਿੰਡ ਤਿੱਬੜ ਨੂੰ ਕਾਬੂ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ ਤਾਂ 200 ਪੇਟੀਆਂ ( 2400 ਬੋਤਲਾ ) ਸ਼ਰਾਬ ਠੇਕਾ ਮਾਰਕਾ ਮੈਕਡਾਵਲ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਰੁਪਿੰਦਰ ਸਿੰਘ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਕਮਲੇਸ਼ ਪਤਨੀ ਲੇਟ ਰਾਜ ਕੁਮਾਰ ਵਾਸੀ ਬਾਉਪੁਰ ਜੱਟਾਂ ਦੇ ਘਰ ਰੇਡ ਕਰਕੇ ਕਮਲੇਸ਼ ਨੂੰ 6750 ਮਿਲੀ ਲੀਟਰ ਨਾਜਇਜ ਸ਼ਰਾਬ ਸਮੇਤ ਕਾਬੂ ਕੀਤਾ ।