Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ

ਗੁਰਦਾਸਪੁਰ ( ਅਸ਼ਵਨੀ )

10 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 2 ਗ੍ਰਾਮ ਹੈਰੋਇਨ ਅਤੇ 21 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ । ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਟੀ ਪੁਆਇੰਟ ਨੇੜੇ ਰਾਧਾ ਸਵਾਮੀ ਚੌਕ ਭੈਣੀ ਮੀਆਂ ਖਾਂ ਵਿਖੇ ਨਾਕਾਬੰਦੀ ਕਰਕੇ ਮਨਦੀਪ ਸਿੰਘ ਉਰਫ ਨਨੂੰ ਵਾਸੀ ਅਵਾਨ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 2 ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਤੀਰਥ ਰਾਮ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਪਿੰਡ ਮੋਚਪੁਰ ਰੇਡ ਕਰਕੇ ਜਸਵੰਤ ਸਿੰਘ ਵਾਸੀ ਮੋਚਪੁਰ ਨੂੰ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਸ਼ਮਸ਼ਾਨਘਾਟ ਮੁਸਤਫਾਪੁਰ ਤੋਂ ਬੂਆ ਸਿੰਘ ਵਾਸੀ ਮੁਸਤਫਾਪੁਰ ਨੂੰ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ । ਸਹਾਇਕ ਸਬ ਇੰਸਪੈਕਟਰ ਜਗੀਰ ਚੰਦ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਿਕਾਸੀ ਨਾਲਾ ਸਾਂਸੀਆਂ ਮੁੱਹਲਾ ਬਹਿਰਾਮਪੁਰ ਨੂੰ 6000 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ।