ਗੁਰਦਾਸਪੁਰ ( ਅਸ਼ਵਨੀ )
12 ਮਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 2 ਵਿਅਕਤੀਆ ਨੂੰ 20 ਗ੍ਰਾਮ ਹੈਰੋਇਨ ਅਤੇ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ । ਸਬ ਇੰਸਪੈਕਟਰ ਜਗਜੀਤ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਿੰਡ ਰੂੜਾ ਬੂੱਟਰ ਤੋਂ ਬਰਕਤ ਉਰਫ ਠੋਲੂ ਵਾਸੀ ਰੂੜਾ ਬੂੱਟਰ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਜਸਵਿੰਦਰ ਕੋਰ ਉਰਫ ਗੋਗੀ ਵਾਸੀ ਬਰਿਆਰ ਨੂੰ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।








