Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਗੁਰਦਾਸਪੁਰ (ਅਸ਼ਵਨੀ)

22 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 11 ਗ੍ਰਾਮ ਹੈਰੋਇਨ ਅਤੇ 38 ਹਜ਼ਾਰ , 2 ਸੋ 50 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਹਰਮਿੰਦਰ ਕੁਮਾਰ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਬੱਬਰੀ ਬਾਈਪਾਸ ਵਿਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਕਿ ਬਟਾਲਾ ਸਾਈਡ ਤੋਂ ਇਕ ਗੱਡੀ ਆਈ ਜਿਸ ਵਿੱਚ ਅਭੀਸ਼ੇਕ ਅਤੇ ਜੀਵਨ ਵਾਸੀਆਂਨ ਫੇਜਪੁਰਾ ਬਟਾਲਾ ਸਵਾਰ ਸਨ ਇਹਨਾਂ ਨੂੰ ਸ਼ੱਕ ਪੈਣ ਉੱਪਰ ਰੋਕ ਕੇ ਗੱਡੀ ਦੀ ਚੈਕਿੰਗ ਕੀਤੀ ਤਾਂ ਡੈਸ਼ ਬੋਰਡ ਵਿਚੋ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਇਸ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਪੁਲਿਸ ਸਟੇਸ਼ਨ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਦੀ ਗੱਡੀ ਤੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 11 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਰਾਮੇਸ਼ ਲਾਲ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪਿੰਡ ਬਰਿਆਰ ਤੋਂ ਰਾਕੇਸ਼ ਕੁਮਾਰ ਵਾਸੀ ਬਰਿਆਰ ਨੂੰ ਸਕੂਟਰੀ ਨੰਬਰ ਪੀ ਬੀ 06 ਬੀ ਸੀ 1330 ਸਮੇਤ ਕਾਬੂ ਕਰਕੇ ਸਕੂਟਰੀ ਤੇ ਰੱਖੇ ਪਲਾਸਟਿਕ ਕੈਨ ਨੂੰ ਚੈੱਕ ਕੀਤਾ ਤਾਂ 12 ਹਜਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਅੱਡਾ ਪਨਿਆੜ ਤੋਂ ਨਾਕਾਬੰਦੀ ਅਤੇ ਵਹੀਕਲਾ ਦੀ ਚੈਕਿੰਗ ਦੇ ਸੰਬੰਧ ਵਿੱਚ ਅੰਕੁਸ਼ ਕੁਮਾਰ ਵਾਸੀ ਬਰਿਆਰ ਨੂੰ ਸਕੂਟਰੀ ਨੰਬਰ ਪੀ ਬੀ 06 ਏ ਵਾਈ 3490 ਸਮੇਤ ਕਾਬੂ ਕਰਕੇ ਸਕੂਟਰੀ ਦੇ ਅੱਗੇ ਰੱਖੇ ਪਲਾਸਟਿਕ ਕੈਨ ਨੂੰ ਚੈੱਕ ਕੀਤਾ ਤਾਂ 26250 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।

error: copy content is like crime its probhihated