ਗੁਰਦਾਸਪੁਰ (ਅਸ਼ਵਨੀ)
4 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 5 ਗ੍ਰਾਮ ਹੈਰੋਇਨ ਅਤੇ ਚੋਰੀ ਦੇ ਇਕ ਮੋਟਰ-ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਬ ਇੰਸਪੈਕਟਰ ਮੋਹਨ ਲਾਲ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਟੀ ਪੁਆਇੰਟ ਆਲਮਾ ਤੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਮੋਚਪੁਰ ਨੂੰ ਬਿਨ੍ਹਾ ਨੰਬਰ ਮੋਟਰ-ਸਾਈਕਲ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਮੰਗਲ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਕਾਹਨੂੰਵਾਨ ਚੋਂਕ ਗੁਰਦਾਸਪੁਰ ਤੋਂ ਹਰਜੀਤ ਸਿੰਘ ਵਾਸੀ ਸ਼ਹੂਰ ਕਲਾਂ ਨੂੰ ਚੋਰੀ ਸ਼ੂਦਾ ਮੋਟਰ-ਸਾਈਕਲ ਬਿਨ੍ਹਾ ਨੰਬਰ ਸਮੇਤ ਕਾਬੂ ਕੀਤਾ ।








