Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਹੈਰੋਇਨ ਅਤੇ ਚੋਰੀ ਸ਼ੂਦਾ ਮੋਟਰ-ਸਾਈਕਲ ਸਮੇਤ ਤਿੰਨ ਕਾਬੂ

ਹੈਰੋਇਨ ਅਤੇ ਚੋਰੀ ਸ਼ੂਦਾ ਮੋਟਰ-ਸਾਈਕਲ ਸਮੇਤ ਤਿੰਨ ਕਾਬੂ

ਗੁਰਦਾਸਪੁਰ  ( ਅਸ਼ਵਨੀ )

4 ਅਪ੍ਰੈਲ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 5.30 ਗ੍ਰਾਮ ਹੈਰੋਇਨ ਅਤੇ ਚੋਰੀ ਸ਼ੂਦਾ ਮੋਟਰ-ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸੱਤਪਾਲ ਸਿੰਘ ਸੀ ਆਈ ਏ ਸਟਾਫ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਬਿੱਟਾ ਸਵੀਟ ਕਬੂਤਰੀ ਗੇਟ ਤੋਂ ਮੋਹਿਤ ਮੱਲ ਅਤੇ ਰਾਹੁਲ ਕੁਮਾਰ ਵਾਸੀ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਐਲ 4952 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਸੋਮ ਲਾਲ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 5.30 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸਲੱਖਣ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪੁੱਲ ਡਰੇਨ ਕੁੰਜਰ ਤੋਂ ਸ਼ਰਨਜੀਤ ਸਿੰਘ ਵਾਸੀ ਘੁੰਮਣ ਖ਼ੁਰਦ ਨੂੰ ਚੋਰੀ ਸ਼ੂਦਾ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਐਸ 0365 ਸਮੇਤ ਕਾਬੂ ਕਰਕੇ ਪੁੱਛ-ਗਿੱਛ ਕੀਤੀ ਤਾਂ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਇਹ ਮੋਟਰ-ਸਾਈਕਲ ਉਸ ਨੇ ਗੁਰਦੁਆਰਾ ਤੱਪ ਅਸਥਾਨ ਤੋਂ ਚੋਰੀ ਕੀਤਾ ਸੀ ।