ਗੁਰਦਾਸਪੁਰ ( ਅਸ਼ਵਨੀ )
3 ਜੁਲਾਈ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਵੱਖ-ਵੱਖ ਸਟੇਸ਼ਨਾ ਦੀ ਪੁਲੀਸ ਵਲੋ ਪੰਜ ਵਿਅਕਤੀਆ ਨੂੰ 6 ਗ੍ਰਾਮ ਹੈਰੋਇਨ , 270 ਪਾਬੰਦੀ ਸ਼ੂਦਾ ਗੋਲੀਆ , 1 ਲੱਖ , 5 ਹਜ਼ਾਰ 2 ਸੋ 50 ਰੁਪਏ ਡੱਰਗ ਮਨੀ ਅਤੇ 21 ਹਜ਼ਾਰ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਜ਼ਦੀਕ ਮੋੜ ਘਾਹ ਮੰਡੀ ਬਹਿਰਾਮਪੁਰ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਸੰਮੀ ਪੁੱਤਰ ਜਨਕ ਰਾਜ ਵਾਸੀ ਬਹਿਰਾਮਪੁਰ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਇਸ ਸੂਚਨਾ ਤੇ ਉਕਤ ਸੰਮੀ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 6 ਗ੍ਰਾਮ ਹੈਰੋਇਨ ਅਤੇ 10600 ਰੁਪਏ ਡੱਰਗ ਮਨੀ ਬਰਾਮਦ ਹੋਈ ।
ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੁਢਾਬਾਲਾ ਮੋਜੂਦ ਸੀ ਕਿ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਅਮਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬੁਢਾਬਾਲਾ ਜੋ ਨਸ਼ਾ ਕਰਨ ਤੇ ਵੇਚਣ ਦਾ ਆਦੀ ਹੈ ਚੌਕ ਬੁਢਾਬਾਲਾ ਵਿਖੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਇਸ ਸੂਚਨਾ ਤੇ ਉਕਤ ਅਮਰਜੀਤ ਸਿੰਘ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਨੂੰ 270 ਪਾਬੰਦੀ ਸ਼ੂਦਾ ਗੋਲੀਆਂ ਅਤੇ 94650 ਰੁਪਏ ਡੱਰਗ ਮਨੀ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਬਰਿਆਰ ਮੋਜੂਦ ਸੀ ਕਿ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਅਨੀਤਾ ਪਤਨੀ ਬਲਦੇਵ ਰਾਜ ਵਾਸੀ ਬਰਿਆਰ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੀ ਹੈ ਇਸ ਸਮੇਂ ਆਪਣੇ ਘਰ ਦੇ ਬਾਹਰ ਕੈਨੀ ਪਲਾਸਟਿਕ ਰੱਖ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਹੀ ਹੈ । ਇਸ ਸੂਚਨਾ ਤੇ ਦੱਸੀ ਹੋਈ ਜਗ੍ਹਾ ਤੇ ਰੇਡ ਕਰਕੇ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਬ ਇੰਸਪੈਕਟਰ ਸੋਮ ਲਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕਾਹਨੂੰਵਾਨ ਚੌਕ ਮੋਜੂਦ ਸੀ ਕਿ ਮੁੱਖਬਰ ਖ਼ਾਸ ਦੀ ਸੂਚਨਾ ਤੇ ਰਾਣੀ ਪਤਨੀ ਪ੍ਰੇਮ ਕੁਮਾਰ ਵਾਸੀ ਮਾਨਕੋਰ ਸਿੰਘ ਜੋ ਬੋਰੀ ਵਿੱਚ ਪਲਾਸਟਿਕ ਦੀ ਕੈਨੀ ਵਿੱਚ ਨਾਜਾਇਜ਼ ਸ਼ਰਾਬ ਪਾ ਕੇ ਲਿਆ ਰਹੀ ਹੈ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਸਲਿੰਦਰ ਸਿੰਘ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਗਾਹਲੜੀ ਨੂੰ ਆ ਰਹੇ ਸੀ ਕਿ ਮੁੱਖਬਰ ਖ਼ਾਸ ਦੀ ਸੂਚਨਾ ਤੇ ਕਮਲੇਸ਼ ਪਤਨੀ ਲੇਟ ਰਾਜ ਕੁਮਾਰ ਵਾਸੀ ਬਾਉਪੁਰ ਜੱਟਾਂ ਦੇ ਘਰ ਰੇਡ ਕਰਕੇ 6000 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।