Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹੈਰੋਇਨ,ਪਾਬੰਦੀ ਸ਼ੂਦਾ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਹੈਰੋਇਨ,ਪਾਬੰਦੀ ਸ਼ੂਦਾ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਗੁਰਦਾਸਪੁਰ ( ਅਸ਼ਵਨੀ )

16 ਮਾਰਚ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 3 ਵਿਅਕਤੀਆ ਨੂੰ 2 ਗ੍ਰਾਮ 10 ਮਿਲੀ ਗ੍ਰਾਮ ਹੈਰੋਇਨ,310 ਪਾਬੰਦੀ ਸ਼ੂਦਾ ਗੋਲੀਆਂ ਅਤੇ 75 ਸੌ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੋੜ ਪਿੰਡ ਕੰਗ ਤੋਂ ਰਣਜੋਧ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਕੰਗ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 2 ਗ੍ਰਾਮ 10 ਮਿਲੀ ਗ੍ਰਾਮ ਹੈਰੋਇਨ ਬਰਾਮਦ ਹੋਈ । ਸਬ ਇੰਸਪੈਕਟਰ ਦਵਿੰਦਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਿੰਡ ਬੜੋਏ ਤੋਂ ਦਾਉ ਪੁੱਤਰ ਮਾਈਕਲ ਵਾਸੀ ਸੂਚੈਨੀਆ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 310 ਪਾਬੰਦੀ ਸ਼ੂਦਾ ਕੈਪਸੂਲ ਬਰਾਮਦ ਹੋਏ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਰੇਲਵੇ ਫਾਟਕ ਬਰਿਆਰ ਤੋਂ ਮਨਜੀਤ ਉਰਫ ਨਿੱਕੀ ਪਤਨੀ ਮੰਗਾ ਵਾਸੀ ਬਰਿਆਰ ਦੇ ਘਰ ਰੇਡ ਕਰਕੇ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।