ਮਾਹਿਲਪੁਰ (PPT NEWS)
17 ਅਪ੍ਰੈਲ : 12 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਮਾਹਿਲਪੁਰ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਵੰਤ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਗਾਂਧੀ ਪੁੱਤਰ ਰਾਮ ਪਾਲ ਵਾਸੀਆਨ ਗੰਧੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ਼੍ਰੀ ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ਼੍ਰੀ ਦਲਜੀਤ ਸਿੰਘ ਖੱਖ DSP ਗੜਸ਼ੰਕਰ ਜੀ ਦੇ ਨਿਰਦੇਸ਼ਾਂ ਅਨੁਸਾਰ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ AST ਸਤਨਾਮ ਸਿੰਘ TC/PP ਕੋਟ ਫਤੂਹੀ, AST ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮਿਤੀ 16.04.2023 ਨੂੰ ਟੀ ਪੁਆਇੰਟ ਪਿੰਡ ਠੁਆਣਾ ਵਿਖੇ ਨਾਕਾਬੰਦੀ ਦੌਰਾਨ ਮੋਟਰ ਸਾਈਕਲ ਨੰਬਰੀ PB-024-C- 7155 ਮਾਰਕਾ ਪਲਟੀਨਾ ਬਜਾਜ ਤੇ ਦੋ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਵੰਤ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਗਾਂਧੀ ਪੁੱਤਰ ਰਾਮ ਪਾਲ ਵਾਸੀਆਨ ਗੰਧੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਆਏ ਜਿਹਨਾਂ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਹਨਾਂ ਪਾਸੋਂ 06/06 ਗਰਾਮ ਹੈਰੋਇਨ ਬਰਾਮਦ ਕਰਕੇ ਉਹਨਾਂ ਦੇ ਖਿਲਾਫ ਮੁੱਕਦਮਾ ਨੰਬਰ 68 ਮਿਤੀ 16-04-23 ਅ/ਧ 22-61-85 NDPS Act ਥਾਣਾ ਮਾਹਿਲਪੁਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਜਿਹਨਾਂ ਪਾਸੋ ਪੁਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਹਾਸਿਲ ਕਰਕੇ ਅੱਗੇ ਕਿਸ ਕਿਸ ਨੂੰ ਵੇਚਦੇ ਹਨ ।