Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਤੇਜ਼ ਰਫ਼ਤਾਰ ਮਿੱਟੀ ਦੀ ਟਰਾਲੀ ਦੀ ਚਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਦੀ ਮੌ+ਤ, ਦੂਜਾ ਗੰਭੀਰ ਜ਼+ਖ਼+ਮੀ
Oplus_131072

ਤੇਜ਼ ਰਫ਼ਤਾਰ ਮਿੱਟੀ ਦੀ ਟਰਾਲੀ ਦੀ ਚਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਦੀ ਮੌ+ਤ, ਦੂਜਾ ਗੰਭੀਰ ਜ਼+ਖ਼+ਮੀ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

: ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਬਾਜ਼ਾਰ ‘ਚ ਸ਼ਹਿਰ ਗੜ੍ਹਸ਼ੰਕਰ ‘ਚ ਦੁਪਹਿਰ ਕਰੀਬ 2 ਵਜੇ ਉਸ ਵੇਲੇ ਡੂੰਘੇ ਦੁੱਖ਼ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਤੇਜ਼ ਰਫ਼ਤਾਰ ਮਿੱਟੀ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਟਰਾਲੇ ਦੀ ਚਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਲੜਕੇ ਦੀ ਮੌਕੇ ‘ਤੇ ਮੌ+ਤ ਹੋ ਗਈ ਅਤੇ ਦੂਜਾ ਬੂਰੀ ਤਰ੍ਹਾਂ ਜ਼+ਖ਼+ਮੀ ਹੋ ਗਿਆ।

ਮੌਕੇ ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ-ਹੁਸ਼ਿਆਰਰੁਰ ਰੋਡ ‘ਤੇ ਸ਼ਹਿਰ ਦੇ ਗੰਦੇ ਨਾਲੇ ਕੋਲ ਤੇਜ਼ ਰਫ਼ਤਾਰ ਨਾਲ ਮਿੱਟੀ ਦੀ ਲੱਦੀ ਟਰਾਲੀ ਬੰਗਾ ਰੋਡ ਵੱਲ ਜਾ ਰਹੀ ਸੀ ਅਤੇ ਟਰਾਲਾ ਹੁਸ਼ਿਆਰਪੁਰ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ-ਟਰਾਲੀ ਦੀ ਚਪੇਟ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਆ ਗਏ, ਜਿਨ੍ਹਾਂ ਵਿਚੋਂ ਇਕ ਦੀ ਪਛਾਣ ਚਰਨਪ੍ਰੀਤ ਸਿੰਘ (24) ਵਾਸੀ ਸ਼ੇਰਗੜ੍ਹ ਥਾਣਾ ਬੱਸੀ ਪਠਾਣਾ ਵਜੋਂ ਹੋਈ ਹੈ ਅਤੇ ਦੂਜਾ ਲੜਕਾ ਜੋ ਗੰਭੀਰ ਤਰੀਕੇ ਨਾਲ ਜ਼ਖ਼ਮੀ ਹੋਇਆ, ਉਸ ਦੀ ਪਛਾਣ ਸਨਮਦੀਪ ਵਾਸੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।
ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੈਕਟਰ-ਟਰਾਲੀ ਦੀ ਚਪੇਟ ਵਿਚ ਮੋਟਰਸਾਈਕਲ ਆ ਗਿਆ ਅਤੇ ਉਸ ਨੂੰ ਘੜੀਸਦੇ ਹੋਏ ਟਰੈਕਟਰ ਚੱਲਣ ਨਾਲ ਬਾਈਕ ਸਵਾਰਾਂ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ।
ਮੌਕੇ ਬੀਜੇਪੀ ਦੇ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਅਤੇ ਕਾਮਰੇਡ ਦਰਸ਼ਨ ਸਿੰਘ ਮੱਟੂ,ਬੀਬੀ ਸੁਭਾਸ਼ ਮੱਟੂ ਨੇ ਪਹੁੰਚ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।