Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹਿਮਾਚਲ ਦੇ ਐਂਟਰੀ ਟੈਕਸ ਖਿਲਾਫ ਟੈਰੇਸ ਬੈਰੀਅਰ ਉੱਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ

ਹਿਮਾਚਲ ਦੇ ਐਂਟਰੀ ਟੈਕਸ ਖਿਲਾਫ ਟੈਰੇਸ ਬੈਰੀਅਰ ਉੱਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ

ਤਲਵਾੜਾ / ਦਸੂਹਾ 2 ਅਪ੍ਰੈਲ (ਚੌਧਰੀ) 

ਐਂਟਰੀ ਟੈਕਸ ਵਾਪਸ ਨਾ ਲੈਣ ‘ਤੇ ਪੱਕੇ ਤੌਰ ‘ਤੇ ਆਵਾਜਾਈ ਠੱਪ ਕਰਨ ਦੀ ਚੇਤਾਵਨੀ

: ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵਲੋਂ ਬਾਹਰੀ ਰਾਜਾਂ ਦੇ ਵਾਹਨਾ ਉੱਤੇ ਲਗਾਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਸਥਾਨਿਕ ਲੋਕਾਂ ਅਤੇ ਤਲਵਾੜਾ ਦੀ ਟੈਕਸੀ ਯੂਨੀਅਨ ਵਲੋਂ ਟੈਰੇਸ ਬੈਰੀਅਰ ਉੱਤੇ ਰੋਸ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ।ਟੈਕਸੀ ਯੂਨੀਅਨ ਤਲਵਾੜਾ ਦੇ ਪ੍ਰਧਾਨ ਦੀਪਕ ਟੀਨੂ ਅਤੇ ਯੂਥ ਆਗੂ ਅੰਕਿਤ ਰਾਣਾ ਦੀ ਅਗਵਾਈ ਵਿੱਚ ਲੱਗੇ ਇਸ ਰੋਸ ਧਰਨੇ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਲਗਾਤਾਰ ਬਾਹਰੀ ਰਾਜਾਂ ਦੇ ਵਾਹਨਾਂ ਉੱਤੇ ਟੈਕਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਹਾਲ ਹੀ ਵਿੱਚ ਲਗਾਇਆ ਐਂਟਰੀ ਟੈਕਸ ਬਾਹਰੀ ਰਾਜਾਂ ਦੇ ਵਸਨੀਕਾਂ ਦੀ ਅੰਨੀ ਲੁੱਟ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪਹਿਲਾਂ ਵੀ ਬਾਹਰੀ ਰਾਜਾਂ ਦੇ ਵਾਹਨਾਂ ਉੱਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਵਾਹਨ ਚਾਲਕਾਂ ‘ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਰੋਡ ਟੈਕਸ ਸਮੇਤ ਹਰ ਤਰ੍ਹਾਂ ਦੇ ਟੈਕਸ ਅਦਾ ਕਰਕੇ ਵਾਹਨ ਲੈ ਰਹੇ ਹਨ ਤਾਂ ਰਾਜਾਂ ਦਰਮਿਆਨ ਵੱਡੇ ਐਂਟਰੀ ਟੈਕਸ ਲਾਗੂ ਨਹੀਂ ਕੀਤੇ ਜਾਣੇ ਚਾਹੀਦੇ। ਇਸ ਮੌਕੇ ਕੁਝ ਬੱਸ ਚਾਲਕਾਂ ਤੇ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੁੱਖੂ ਸਰਕਾਰ ਵਲੋਂ ਭਾਂਵੇਂ ਐਂਟਰੀ ਟੈਕਸ ਘਟਾਉਣ ਦਾ ਵਾਅਦਾ ਕੀਤਾ ਗਿਆ ਹੈ, ਪਰ ਵਸੂਲੀ ਅਜੇ ਵੀ ਉਸੇ ਰੇਟ ਨਾਲ ਜਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਰਾਜਾਂ ਦੀ ਐਂਟਰੀ ‘ਤੇ ਲਗਾਏ ਗਏ ਅਜਿਹੇ ਟੈਕਸ ਬੰਦ ਕੀਤੇ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਐਂਟਰੀ ਟੈਕਸ ਵਾਪਸ ਨਾ ਲਿਆ ਤਾਂ ਉਹ ਪੱਕੇ ਤੌਰ ‘ਤੇ ਧਰਨਾ ਲਗਾ ਕੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀ ਆਵਾਜਾਈ ਬੰਦ ਕਰ ਦੇਣਗੇ।

ਫੋਟੋ ਕੈਪਸ਼ਨ: ਟੈਰੇਸ ਬੈਰੀਆ ‘ਤੇ ਧਰਨਾ ਦਿੰਦੇ ਪ੍ਰਦਰਸ਼ਨਕਾਰੀ