Prime Punjab Times

Latest news
ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ADVERTISEMENT
You are currently viewing ਹਿਮਾਚਲ ਘੁੰਮਣ ਗਏ ਪੰਜਾਬੀਆਂ ਦੀ ਬਦਲਾ ਲਉ ਭਾਵਨਾ ਨਾਲ ਕੁੱਟਮਾਰ ਕਰਨਾ ਸਹਿਣਯੋਗ ਨਹੀ : ਬੇਗਮਪੁਰਾ ਟਾਇਗਰ ਫੋਰਸ

ਹਿਮਾਚਲ ਘੁੰਮਣ ਗਏ ਪੰਜਾਬੀਆਂ ਦੀ ਬਦਲਾ ਲਉ ਭਾਵਨਾ ਨਾਲ ਕੁੱਟਮਾਰ ਕਰਨਾ ਸਹਿਣਯੋਗ ਨਹੀ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ 20 ਜੂਨ ( ਤਰਸੇਮ ਦੀਵਾਨਾ )

ਜੇ ਕਰ ਹਿਮਾਚਲ ਸਰਕਾਰ ਨੇ ਪੰਜਾਬੀਆਂ ਖਿਲਾਫ ਇਹ ਵਰਤਾਰਾ ਤੁਰੰਤ ਬੰਦ ਨਾ ਕੀਤਾ ਤਾਂ ਸਥਿਤੀ ਵਿਗੜ ਸਕਦੀ ਹੈ : ਬੀਰਪਾਲ,ਨੇਕੂ,ਹੈਪੀ

: ਬੇਗਮਪੁਰਾ ਟਾਇਗਰ ਫੋਰਸ ਦੇ  ਚੇਅਰਮੈਨ ਤਰਸੇਮ ਦੀਵਾਨਾ  ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਵਿਖੇ ਹੋਈ। ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਜੇਤੂ ਉਮੀਦਵਾਰ ਕੰਗਣਾ ਰਣੌਤ ਨਾਲ ਚੰਡੀਗੜ੍ਹ ਏਅਰਪੋਰਟ ਤੇ ਸੀ ਆਈ ਐਸ ਐਫ ਅਧਿਕਾਰੀ ਕੁਲਵਿੰਦਰ ਕੌਰ ਨਾਲ ਵਾਦ ਵਿਵਾਦ ਤੋਂ ਬਾਅਦ ਦਿੱਤੇ ਬਿਆਨਾਂ ਕਾਰਨ ਲਗਾਤਾਰ ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਫਿਰਨ ਗਏ ਪੰਜਾਬੀਆਂ ਅਤੇ ਉੱਤੇ ਹਿਮਾਚਲ ਦੇ ਕੁਝ  ਸ਼ਰਾਰਤੀ ਅਨਸਰਾ ਅਤੇ ਗੁੰਡਿਆਂ ਵੱਲੋਂ ਲਗਾਤਾਰ ਹਮਲੇ ਕਰਕੇ ਜਿੱਥੇ ਉਨਾਂ ਨੂੰ ਜਾਨੀ ਤੇ ਮਾਲੀ ਤੌਰ ਤੇ ਨੁਕਸਾਨ ਪਹੁੰਚਾਕੇ ਦਹਿਸ਼ਤ ਫਲਾਈ ਜਾ ਰਹੀ ਹੈ ਅਤੇ ਸ਼ਰਾਰਤੀ ਅਨਸਰਾ ਵਲੋ ਪੰਜਾਬ ਤੋ ਹਿਮਾਚਲ ਗਈਆ ਖੜੀਆ ਗੱਡੀਆ ਦੇ ਸ਼ੀਸ਼ੇ ਭੰਨੇ ਗਏ । ਜਿਸ ਨੂੰ ਹਿਮਾਚਲ ਦੀ ਮੌਜੂਦਾ  ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੁਰੰਤ ਦਖਲ ਦੇ ਕੇ ਸਥਿਤੀ ਨੂੰ ਵਿਸਫੋਟਕ ਬਣਨ ਤੋਂ ਰੋਕਣ ਕਿਉਂਕਿ ਹਿਮਾਚਲ ਦੇ ਲੋਕਾ ਵਲੋ ਪੰਜਾਬੀਆ ਨਾਲ ਧੱਕਾ ਕਰਨ ਤੇ ਪੰਜਾਬ ਵਾਸੀਆ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਹਨਾ  ਹਿਮਾਚਲ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਅੱਜ ਤੱਕ ਦੀਆਂ  ਸਰਕਾਰਾਂ ਪੰਜਾਬ ਵਾਸੀਆ ਵੱਲੋਂ ਪੰਜਾਬ ਦੀਆਂ  ਹੱਕੀ ਮੰਗਾਂ ਮੰਗਣ ਕਾਰਨ ਉਨਾਂ ਨੂੰ ਬਦਨਾਮ ਕਰਨ ਲਈ ਬਹੁ ਗਿਣਤੀ ਵਿੱਚ ਅੱਤਵਾਦੀ ਅਤੇ ਵੱਖਵਾਦੀ ਪ੍ਰਚਾਰ ਕੇ ਉਹਨਾਂ ਨੂੰ ਭੜਕਾ ਕੇ ਪੰਜਾਬੀਆਂ  ਦਾ ਜਾਨੀ ਤੇ ਮਾਲੀ ਨੁਕਸਾਨ ਕਰਦੀਆਂ ਆ ਰਹੀਆਂ ਹਨ ਜਿਸ ਦੀ ਤਾਜ਼ਾ ਉਦਾਹਰਨ ਫਿਰਕੂ ਸੋਚ ਰੱਖਣ ਵਾਲੀ ਹਿਮਾਚਲ ਦੇ ਮੰਡੀ ਹਲਕੇ ਤੋਂ ਨਵ ਨਿਯੁਕਤ ਸੰਸਦ ਕੰਗਣਾ ਰਣੌਤ ਵੱਲੋਂ ਏਅਰਪੋਰਟ ਤੇ ਵਿਵਾਦ ਤੋਂ ਬਾਅਦ ਪੰਜਾਬ ਵਿੱਚ ਅੱਤਵਾਦ ਆਉਣ ਵਾਲੇ ਵਿਚਾਰਾਂ ਤੋਂ ਲੱਗਦਾ ਹੈ ਜਿਸ ਨਾਲ ਹਿਮਾਚਲ ਵਿੱਚ ਪੰਜਾਬੀਆਂ ਤੇ ਲਗਾਤਾਰ ਹਮਲੇ ਹੋ ਰਹੇ ਹਨ ਉਹਨਾ ਕਿਹਾ ਕਿ ਜੇ ਕਰ ਹਿਮਾਚਲ ਸਰਕਾਰ ਨੇ ਹਿਮਾਚਲ ਅੰਦਰ ਪੰਜਾਬੀਆਂ ਖਿਲਾਫ ਇਹ ਵਰਤਾਰਾ ਤੁਰੰਤ ਬੰਦ ਨਾ ਕੀਤਾ ਤਾਂ ਸਥਿਤੀ ਵਿਸਫੋਟਕ ਤੇ ਭਿਆਨਕ ਬਣ  ਸਕਦੀ ਹੈ ਜਿਸ ਦੀ ਸਾਰੀ ਜਿੰਮੇਵਾਰੀ ਹਿਮਾਚਲ ਦੀ  ਸਰਕਾਰ ਅਤੇ ਕੇਂਦਰ ਸਰਕਾਰ ਦੀ ਹੋਵੇਗੀ। ਉਹਨਾ ਅੰਤ ਵਿੱਚ  ਸ਼ਾਸਨ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਗੱਲ ਲਿਆਉਂਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਜਿਸ ਦਾ ਰਜਿ. ਨੰਬਰ 160 ਹੈ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੁਝ ਕੱਢੇ ਹੋਏ ਲੋਕ ਬੇਗਮਪੁਰਾ ਟਾਈਗਰ ਫੋਰਸ ਦਾ ਗੈਰ ਸੰਵਿਧਾਨਿਕ ਤੌਰ ਤੇ ਨਾ ਵਰਤ ਕੇ ਸ਼ਾਸ਼ਨ ਅਤੇ ਪ੍ਰਸ਼ਾਸਨ ਨੂੰ ਧਮਕਾ ਰਹੇ ਹਨ ਅਤੇ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤ ਕੇ ਲੋਕਾਂ ਨੂੰ ਵੀ ਗੁਮਰਾਹ ਕਰ ਰਹੇ ਹਨ ਉਹਨਾਂ ਸ਼ਾਸਨ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਲੋਕਾਂ ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਉਹਨਾਂ ਇਹ ਵੀ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਹੋਏ ਲੋਕਾਂ ਤੇ ਅਸੀ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ਸਤੀਸ਼ ਕੁਮਾਰ ਸ਼ੇਰਗੜ,ਬੰਟੀ ਬਸੀ ਵਾਹਦ ,ਅਮਨਦੀਪ, ਮੁਨੀਸ਼,ਚਰਨਜੀਤ ਡਾਡਾ,ਕਮਲਜੀਤ,ਰਾਮ ਜੀ, ਦਵਿੰਦਰ ਕੁਮਾਰ,ਪੰਮਾ ਡਾਡਾ,ਗੋਗਾ ਮਾਂਝੀ,ਪਵਨ ਕੁਮਾਰ ਬੱਧਣ, ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ  ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ,  ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ  ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।