Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦਾ ਫਗਵਾੜਾ ਪੁੱਜਣ ਤੇ ਬਾਬਾ ਹਰਜੀਤ ਸਿੰਘ ਕਾਰਸੇਵਾ ਦੀ ਅਗਵਾਈ ‘ਚ ਹੋਇਆ ਭਰਵਾਂ ਸਵਾਗਤ

ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦਾ ਫਗਵਾੜਾ ਪੁੱਜਣ ਤੇ ਬਾਬਾ ਹਰਜੀਤ ਸਿੰਘ ਕਾਰਸੇਵਾ ਦੀ ਅਗਵਾਈ ‘ਚ ਹੋਇਆ ਭਰਵਾਂ ਸਵਾਗਤ

ਫਗਵਾੜਾ  ( ਲਾਲੀ ਦਾਦਰ )

* ਭਾਰੀ ਬਰਸਾਤ ਦੇ ਬਾਵਜੂਦ ਸਵਾਗਤ ‘ਚ ਉਮੜਿਆ ਸੰਗਤਾਂ ਦਾ ਸੈਲਾਬ

31 ਮਾਰਚ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਬੇਗਮਪੁਰਾ ਇਤਿਹਾਸਕ ਦਮੜੀ ਸ਼ੋਭਾ ਯਾਤਰਾ ਦਾ ਫਗਵਾੜਾ ਦੇ ਚਾਚੋਕੀ ਵਿਖੇ ਪੁੱਜਣ ਤੇ ਬਾਬਾ ਹਰਜੀਤ ਸਿੰਘ ਕਾਰਸੇਵਾ ਫਗਵਾੜਾ ਦੀ ਅਗਵਾਈ ਹੇਠ ਇਲਾਕੇ ਭਰ ਦੀ ਸੰਗਤ ਵਲੋਂ ਭਾਰੀ ਬਰਸਾਤ ਦੇ ਬਾਵਜੂਦ ਪੂਰੇ ਉਤਸ਼ਾਹ ਅਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਈ ਇਸ ਦਮੜੀ ਯਾਤਰਾ ਦੇ ਮੁੱਖ ਪ੍ਰਬੰਧਕ ਅਤੇ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ. ਪੰਜਾਬ ਪਿੰਡ ਚੂਹੜਵਾਲੀ (ਜਲੰਧਰ) ਦੇ ਪ੍ਰਧਾਨ ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੋੜੇ ਨੇ ਦੱਸਿਆ ਕਿ ਇਹ ਦਮੜੀ ਯਾਤਰਾ ਵਾਇਆ ਲੁਧਿਆਣਾ, ਅੰਬਾਲਾ, ਸਹਾਰਨਪੁਰ ਤੋਂ ਹੁੰਦੇ ਹੋਏ ਭਗਵਾਨ ਰਵਿਦਾਸ ਆਸ਼ਰਮ ਨਿਰਮਲ ਛਾਉਣੀ, ਸ੍ਰੀ ਗੁਰੂ ਰਵਿਦਾਸ ਮੰਦਰ ਹਰਿ ਕੀ ਪਾਉੜੀ ਹਰਿਦੁਆਰ ਵਿਖੇ ਸੰਪਨ ਹੋਵੇਗੀ। ਬਾਬਾ ਹਰਜੀਤ ਸਿੰਘ ਕਾਰਸੇਵਾ ਫਗਵਾੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਵਾਗਤ ਲਈ ਪਹੁੰਚੀਆਂ ਸੰਗਤਾਂ ਨੇ ਦਮੜੀ ਯਾਤਰਾ ਵਿਚ ਸ਼ਾਮਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸੁੰਦਰ ਰੁਮਾਲੇ ਭੇਂਟ ਕੀਤੇ। ਪੰਜ ਪਿਆਰਿਆਂ ਨੂੰ ਸੰਗਤ ਵਲੋਂ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਬਾਬਾ ਹਰਜੀਤ ਸਿੰਘ ਨੇ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਆ। ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੋੜੇ ਵਾਲਿਆਂ ਨੇ ਬਾਬਾ ਹਰਜੀਤ ਸਿੰਘ ਅਤੇ ਹੋਰਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਦਮੜੀ ਯਾਤਰਾ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਯਾਤਰਾ ਦੇ ਸਵਾਗਤ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਗੁਰੂ ਰਵਿਦਾਸ ਮਹਾਰਾਜ ਜੀ ਦੀ ਕ੍ਰਾਂਤੀਕਾਰੀ ਬਾਣੀ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ (ਹੁਸ਼ਿਆਰਪੁਰ), ਭੈਣ ਸੰਤੋਸ਼ ਕੁਮਾਰੀ, ਸੰਤ ਪਰਮਜੀਤ ਦਾਸ, ਸੰਤ ਇੰਦਰ ਦਾਸ, ਸੰਤ ਸਰਵਣ ਦਾਸ ਸਲੇਮ ਟਾਬਰੀ ਲੁਧਿਆਣਾ, ਸੰਤ ਬਲਵੰਤ ਸਿੰਘ ਡੀਂਗਰੀਆਂ, ਸੰਤ ਕ੍ਰਿਪਾਲ ਦਾਸ ਭਾਰਟਾ, ਮਹੰਤ ਪੁਰਸ਼ੋਤਮ ਲਾਲ ਚੱਕ ਹਕੀਮ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਰਮੇਸ਼ ਦਾਸ, ਸੰਤ ਧਰਮਪਾਲ ਤੋਂ ਇਲਾਵਾ ਜਰਨੈਲ ਸਿੰਘ ਗੜਦੀਵਾਲ, ਕੁਲਦੀਪ ਸਿੰਘ, ਸੋਢੀ ਸਿੰਘ ਫੌਜੀ, ਜਗਦੇਵ ਸਿੰਘ, ਯਾਦਵਿੰਦਰ ਸਿੰਘ ਝੁੰਗੀਆਂ, ਸੁਰਿੰਦਰ ਸਿੰਘ, ਮਾਸਟਰ ਰਵੇਲ ਸਿੰਘ ਸੰਗਤਪੁਰ, ਕਾਮਰੇਡ ਨਿਰਮਲ ਸਿੰਘ, ਅਸ਼ਰਫ ਮੁਹੰਮਦ, ਜਰਨੈਲ ਸਿੰਘ ਜੈਲਾ, ਵਿਜੇ ਨੰਗਲ ਸਰਪੰਚ ਜਲੰਧਰ, ਮੁਖਤਿਆਰ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਜਗਤਾਰ ਸਿੰਘ ਰਿਟਾ. ਇੰਸਪੈਕਟਰ, ਨਿਰਮਲ ਸਿੰਘ ਲੱਖਪੁਰ, ਬੀਬੀ ਰਜਿੰਦਰ ਕੌਰ, ਸੋਹਨ ਸਿੰਘ ਯੂ.ਐਸ.ਏ., ਗੁਰਪਾਲ ਸਿੰਘ ਪਾਲਾ, ਹਰਭਜਨ ਸਿੰਘ ਕਲੇਰ, ਮਨਜੀਤ ਕੌਰ, ਰਾਣੋ, ਕੁਲਵਿੰਦਰ ਕੌਰ, ਸੋਮਾ, ਸੀਬੋ, ਸੁਨੀਤਾ, ਬਿਮਲਾ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਫਗਵਾੜਾ ਦੇ ਚਾਚੋਕੀ ਵਿਖੇ ਪਹੁੰਚੀ ਦਮੜੀ ਯਾਤਰਾ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੁੁੰਦੇ ਬਾਬਾ ਹਰਜੀਤ ਸਿੰਘ ਕਾਰਸੇਵਾ ਅਤੇ ਯਾਤਰਾ ‘ਚ ਸ਼ਾਮਲ ਬੱਸਾਂ ਦਾ ਵਿਸ਼ਾਲ ਕਾਫਿਲਾ।

error: copy content is like crime its probhihated