Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਵਿਖੇ ਸ਼ਰਧਾ ਨਾਲ ਮਨਾਈ ਭਾਦੋ ਮਹੀਨੇ ਦੀ ਸੰਗਰਾਂਦ

ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਵਿਖੇ ਸ਼ਰਧਾ ਨਾਲ ਮਨਾਈ ਭਾਦੋ ਮਹੀਨੇ ਦੀ ਸੰਗਰਾਂਦ

ਫਗਵਾੜਾ (ਲਾਲੀ ਦਾਦਰ)

* ਢਾਡੀ ਭਾਈ ਬਲਵਿੰਦਰ ਸਿੰਘ ਆਲਮ ਦੇ ਜੱਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ

17 ਅਗਸਤ : ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਵਿਖੇ ਭਾਦੋ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਬਬੇਲੀ ਨੇ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਢਾਡੀ ਗਿਆਨੀ ਭਾਈ ਬਲਵਿੰਦਰ ਸਿੰਘ ਆਲਮ ਸ਼ਾਹਕੋਟ ਦੇ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾ ਨੂੰ ਨਿਹਾਲ ਕੀਤਾ। ਕਮੇਟੀ ਪ੍ਰਧਾਨ ਬਲਦੇਵ ਸਿੰਘ ਨੇ ਸਮੂਹ ਸੰਗਤਾਂ ਨੂੰ ਭਾਦੋਂ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੱਤੀ ਅਤੇ ਢਾਡੀ ਜੱਥੇ ਸਮੇਤ ਪ੍ਰਮੁੱਖ ਸ਼ਖਸੀਅਤਾਂ, ਸੇਵਾਦਾਰਾਂ, ਸਹਿਯੋਗੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਚਾਹ ਪਕੌੜੇ, ਮਾਲ ਪੂੜੇ, ਖੀਰ ਤੋਂ ਇਲਾਵਾ ਗੁਰੂ ਕਾ ਲੰਗਰ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹਰਜਿੰਦਰ ਸਿੰਘ ਮੀਤ ਪ੍ਰਧਾਨ, ਕੁੰਦਨ ਸਿੰਘ, ਰਣਜੀਤ ਸਿੰਘ ਖਾਲਸਾ, ਬੀਬੀ ਸਰਬਜੀਤ ਕੌਰ, ਪਰਮਜੀਤ ਕੌਰ, ਅਮਨਦੀਪ ਸਿੰਘ ਉੱਚਾ ਪਿੰਡ, ਮਲਕੀਤ ਸਿੰਘ ਉੱਚਾ ਪਿੰਡ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਚੂਹੜ ਰਾਮ, ਗੁਰਮੀਤ ਸਿੰਘ ਰਾਣੀਪੁਰ, ਹਰਪਾਲ ਸਿੰਘ ਉੱਚਾ ਪਿੰਡ, ਕੁਲਦੀਪ ਸਿੰਘ ਸੋਢੀ ਉੱਚਾ ਪਿੰਡ, ਅਮਰੀਕ ਸਿੰਘ, ਇਕਬਾਲ ਸਿੰਘ, ਤੀਰਥ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਸੂਬੇਦਾਰ ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਸਤਨਾਮ ਸਿੰਘ, ਫਕੀਰ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ, ਨਿਰੰਜਣ ਸਿੰਘ, ਹਰਤੇਜ ਸਿੰਘ ਉੱਚਾ ਪਿੰਡ, ਜਸਪ੍ਰੀਤ ਕੌਰ ਉੱਚਾ ਪਿੰਡ, ਨਰਿੰਦਰ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ ਉੱਚਾ ਪਿੰਡ, ਸੰਤੋਖ ਸਿੰਘ, ਮੁਖਤਿਆਰ ਸਿੰਘ, ਤਰਲੋਕ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਬਲਵੀਰ ਸਿੰਘ, ਜੋਗਿੰਦਰ ਸਿੰਘ, ਤਰਲੋਕ ਸਿੰਘ ਪਲਾਹੀ, ਜੋਧ ਸਿੰਘ, ਨਰਿੰਦਰ ਸਿੰਘ, ਗੁਰਜੰਟ ਸਿੰਘ, ਕਮਲਜੀਤ ਸਿੰਘ, ਕਰਮ ਸਿੰਘ, ਮਾੜਾ ਸਿੰਘ, ਗੁਰਚਰਨ ਸਿੰਘ ਮੂਸਾਰਪੁਰ, ਬਲਦੇਵ ਸਿੰਘ ਕਨੇਡਾ, ਮਨਜੀਤ ਸਿੰਘ ਉੱਚਾ ਪਿੰਡ, ਸੰਤੋਖ ਸਿੰਘ, ਬੀਬੀ ਰਾਜਵਿੰਦਰ ਕੌਰ, ਚਰਨਜੀਤ ਸਿੰਘ, ਹਰਜਿੰਦਰ ਸਿੰਘ ਬੱਬ, ਡਿਪਟੀ ਰਾਏ ਭਬਿਆਣਾ, ਸੋਹਨ ਲਾਲ ਨੰਬਰਦਾਰ, ਸੁਰਿੰਦਰ ਸਿੰਘ ਅਤੇ ਜਸਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਬਬੇਲੀ ਦੇ ਗੁਰਦੁਆਰਾ ਚੌਂਤਾ ਸਾਹਿਬ ਵਿਖੇ ਭਾਦੋ ਮਹੀਨੇ ਦੀ ਸੰਗਰਾਂਦ ਮੌਕੇ ਢਾਡੀ ਵਾਰਾਂ ਸਰਵਣ ਕਰਵਾਉਂਦੇ ਹੋਏ ਭਾਈ ਬਲਵਿੰਦਰ ਸਿੰਘ ਆਲਮ ਦਾ ਜੱਥਾ।