Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਡੁਮੇਲੀ ਵਿਖੇ ਕਰਵਾਇਆ ਸਲਾਨਾ ਗੁਰਮਤਿ ਸਮਾਗਮ

ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਡੁਮੇਲੀ ਵਿਖੇ ਕਰਵਾਇਆ ਸਲਾਨਾ ਗੁਰਮਤਿ ਸਮਾਗਮ

ਫਗਵਾੜਾ ( ਲਾਲੀ ਦਾਦਰ )

* ਨਿਹੰਗ ਸਿੰਘਾਂ ਦਾ ਮਹੱਲਾ ਤੇ ਘੋੜ ਦੌੜ ਰਹੇ ਖਿੱਚ ਦਾ ਕੇਂਦਰ

25 ਮਾਰਚ : ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਜੀ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਡੁਮੇਲੀ ਵਿਖੇ ਚਰਨ ਪਾਉਣ ਦੀ ਖੁਸ਼ੀ ਵਿਚ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਪ੍ਰੀਤਮ ਸਿੰਘ ਕੁਟੀਆ ਸਾਹਿਬ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀ, ਐਨ.ਆਰ.ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਵੇਰੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਜੱਥੇਦਾਰ ਸਰਵਣ ਸਿੰਘ ਕੁਲਾਰ ਤੋਂ ਇਲਾਵਾ ਵੱਖ-ਵੱਖ ਡੇਰਿਆਂ ਦੇ ਸੰਤਾਂ-ਮਹਾਪੁਰਸ਼ਾਂ ਨੇ ਵੀ ਭਰਵੀਂ ਹਾਜਰੀ ਲਗਵਾਈ। ਇਸ ਮੌਕੇ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਲੁਧਿਆਣਾ, ਢਾਡੀ ਗਿਆਨੀ ਗੁਰਦਿਆਲ ਸਿੰਘ ਲੱਖਪੁਰ, ਕਵੀਸ਼ਰੀ ਭਾਈ ਸੁਖਵੀਰ ਸਿੰਘ, ਢਾਡੀ ਸਤਨਾਮ ਸਿੰਘ ਚਮਿੰਡਾ, ਢਾਡੀ ਸੁਰਜੀਤ ਸਿੰਘ ਵਾਰਸ, ਢਾਡੀ ਜਤਿੰਦਰ ਸਿੰਘ ਨੂਰਪੁਰੀ, ਢਾਡੀ ਗਿਆਨੀ ਤਰਲੋਚਨ ਸਿੰਘ, ਹਜੂਰੀ ਜੱਥਾ ਜਵੱਦੀ ਟਕਸਾਲ ਅਤੇ ਕਵੀਸ਼ਰੀ ਭਾਈ ਗੁਰਜੀਤ ਸਿੰਘ ਭੱਠਲ ਦੇ ਜਥਿਆਂ ਨੇ ਕਥਾ, ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਨਿਹੰਗ ਸਿੰਘਾ ਦੇ ਮਹੱਲਾ ਅਤੇ ਘੌੜ ਦੋੜਾਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ। ਪ੍ਰਮੁਖ ਸ਼ਖਸੀਅਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ ਅਤੇ ਸੰਗਤ ਨੂੰ ਸਲਾਨਾ ਗੁਰਮਤਿ ਸਮਾਗਮ ਦੀ ਵਧਾਈ ਦਿੰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ ਗਿਆ। ਪ੍ਰਬੰਧਕ ਕਮੇਟੀ ਪ੍ਰਧਾਨ ਦੀਦਾਰ ਸਿੰਘ, ਹਰਦੇਵ ਸਿੰਘ, ਹਰਜੀਤ ਸਿੰਘ, ਅੱਛਰਜੀਤ ਸਿੰਘ ਅਤੇ ਜਸਪਾਲ ਸਿੰਘ ਨੇ ਵਲੋਂ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰਨਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਚਾਹ ਪਕੌੜੇ ਅਤੇ ਗੁਰੂ ਘਰ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕਾਂ ਨੇ ਸਮੂਹ ਸਹਿਯੋਗੀਆਂ ਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੁਰਦੀਪ ਸਿੰਘ ਖੇੜਾ, ਸੁਖਜਿੰਦਰ ਸਿੰਘ, ਅਤਿੰਦਰਵੀਰ ਸਿੰਘ, ਸਰਪੰਚ ਬੀਬੀ ਕੁਲਵੀਰ ਕੌਰ, ਪਰਮਿੰਦਰ ਪਾਲ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਬੇਚੰਤ ਸਿੰਘ, ਬੱਲੀ ਡੁਮੇਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।
ਕੈਪਸ਼ਨ- ਪਿੰਡ ਡੁਮੇਲੀ ਵਿਖੇ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੇ ਵੱਖ ਵੱਖ ਦ੍ਰਿਸ਼।