Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ( ਵਿੱਦਿਆ) ਸ: ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ :ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ‘ਪੰਜਾਬੀ ਸਭਿਆਚਾਰ, ਰੀਤਾਂ ਅਤੇ ਸਾਹਿਤ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਇਤਿਹਾਸ ਵਿਭਾਗ ਦੇ ਮੈਡਮ ਡਾ: ਮਨਜੀਤ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ, ਰੀਤਾਂ, ਅਤੇ ਸਾਹਿਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ l ਇਸ ਸੈਮੀਨਾਰ ਦਾ ਉਦੇਸ਼ ਪੰਜਾਬੀ ਸਭਿਆਚਾਰ ਅਤੇ ਰੀਤਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਅਤੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

ਅੰਤ ਵਿੱਚ ਡਾ: ਮਨਜੀਤ ਕੌਰ ਬਾਜਵਾ ਨੇ ਵਿਦਿਆਰਥੀਆਂ ਲਈ ਅਜਿਹੇ ਲੈਕਚਰਾਂ ਦੀ ਸੀਰੀਜ਼ ਸ਼ੁਰੂ ਕਰਨ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਧੰਨਵਾਦ ਕੀਤਾ l