Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸਾਹ 18 ਜੂਨ ਨੂੰ ਗੁਰਦਾਸਪੁਰ ‘ਚ ਕਰਨਗੇ ਰੈਲੀ: ਜਗਮੋਹਨ ਸਿੰਘ ਰਾਜੂ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸਾਹ 18 ਜੂਨ ਨੂੰ ਗੁਰਦਾਸਪੁਰ ‘ਚ ਕਰਨਗੇ ਰੈਲੀ: ਜਗਮੋਹਨ ਸਿੰਘ ਰਾਜੂ

ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ ਕਾਰਜਕਾਲ ਵਿੱਚ ਦੇਸ਼ ਆਤਮ ਨਿਰਭਰਤਾ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ : ਹੀਰਾ ਵਾਲੀਆਂ

10 ਜੂਨ : ਅੱਜ ਭਾਰਤੀ ਜਨਤਾ ਪਾਰਟੀ ਜਿਲਾ ਬਟਾਲਾ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਜਿਲਾ ਦਫ਼ਤਰ ਵਿਖੇ ਭਾਜਪਾ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਤੇ ਭਾਜਪਾ ਜਿਲਾ ਬਟਾਲਾ ਦੇ ਪ੍ਰਭਾਰੀ ਜਗਮੋਹਨ ਸਿੰਘ ਰਾਜੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਿਹਨਾਂ ਨੇ ਬੋਲਦਿਆਂ ਦੱਸਿਆ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸਵਨੀ ਸਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਘਰਾਂ- ਘਰਾਂ ਦੇ ਦਰਵਾਜੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜਿਲੇ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਪੱਧਰ ਦੇ ਆਗੂ ਵੱਖ-ਵੱਖ ਸੰਸਦੀ ਸੀਟਾਂ ’ਤੇ ਰੈਲੀਆਂ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ ਕਰ ਰਹੇ ਹਨ।
ਭਾਜਪਾ ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 18 ਜੂਨ 2023 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਗੁਰਦਾਸਪੁਰ ਲੋਕ ਸਭਾ ਸੀਟ ’ਤੇ ਰੈਲੀ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਆਮ ਜਨਤਾ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਜਾਣਨ ਲਈ ਭਾਜਪਾ ਵਰਕਰਾਂ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਨਤਾ ਨੂੰ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਮਿਲ ਰਹੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ। ਤਾਂ ਜੋ ਮਿਲ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕੀਏ।
ਇਸ ਮੌਕੇ ਭਾਜਪਾ ਪੰਜਾਬ ਕਾਰਜਕਾਰੀ ਮੈਂਬਰ ਰਕੇਸ ਭਾਟੀਆ, ਭਾਜਪਾ ਜਿਲਾ ਜਰਨਲ ਸਕੱਤਰ ਰੰਜਨ ਮਲਹੋਤਰਾ, ਰੌਸਨ ਲਾਲ, ਪੰਜਾਬ ਮਹਿਲਾ ਮੋਰਚਾ ਜਰਨਲ ਸਕੱਤਰ ਅੰਬਿਕਾ ਖੰਨਾ, ਹਲਕਾ ਫਤਿਹਗੜ ਚੂੜੀਆਂ ਦੇ ਇੰਚਾਰਜ ਤਜਿੰਦਰ ਸਿੰਘ ਬਿਊਟੀ ਰੰਧਾਵਾ, ਜਿਲਾ ਉੱਪ ਪ੍ਰਧਾਨ ਕਿ੍ਰਸਨ ਬਲਦੇਵ ਸੂਰੀ, ਸਕਤੀ ਸਰਮਾਂ, ਜਿਲਾ ਸੈਕਟਰੀ ਬਾਵਨੀ ਸਾਨਨ, ਨਵਨੀਤ ਅਬਰੋਲ, ਵਿਨੋਦ ਸਰਮਾ, ਰਾਧਿਕਾ ਭੰਡਾਰੀ, ਰਾਧਾ ਰਾਣੀ,ਜਿਲਾ ਕੈਸੀਅਰ ਅਸਵਨੀ ਮਹਾਜਨ,ਜਿਲਾ ਪ੍ਰੈਸ ਸੈਕਟਰੀ ਅਮਨ ਖੀਵਾ, ਜਿਲਾ ਸੋਸਲ ਮੀਡੀਆ ਇੰਚਾਰਜ ਰੋਹਿਤ ਸੈਲੀ, ਜਿਲਾ ਮੀਡੀਆ ਇੰਚਾਰਜ ਅਮਨਦੀਪ ਸਿੰਘ, ਜਿਲਾ ਓ. ਬੀ. ਸੀ ਮੋਰਚਾ ਪ੍ਰਧਾਨ ਰਕੇਸ ਠੇਕੇਦਾਰ, ਜਿਲਾ ਯੂਵਾ ਮੋਰਚਾ ਪ੍ਰਧਾਨ ਪਾਰਸ ਬਾਂਬਾ, ਜਿਲਾ ਮਹਿਲਾਂ ਮੋਰਚਾ ਪ੍ਰਧਾਨ ਪ੍ਰਤੀਬਾ ਸਰੀਨ, ਸਹਿਰੀ ਮੰਡਲ ਪ੍ਰਧਾਨ ਪੰਕਜ ਸਰਮਾ, ਸਿਵਲ ਲਾਈਨ ਮੰਡਲ ਪ੍ਰਧਾਨ ਵਿਜੇ ਫੋਜੀ, ਸਿਵਲ ਲਾਈਨ ਜਰਨਲ ਸਕੱਤਰ ਨੀਰਜ ਕੁਮਾਰ ਢੋਲਾ, ਵਿਨੋਦ ਕੈਂਥ, ਸਹਿਰੀ ਜਰਨਲ ਸਕੱਤਰ ਪ੍ਰਦੀਪ ਸਰਮਾ, ਸ੍ਰੀ ਕਾਂਤ ਸਰਮਾਂ, ਬਲਜੀਤ ਸਿੰਘ ਅਤੇ ਪਾਰਟੀ ਵਰਕਰ ਆਦਿ ਹਾਜ਼ਰ ਸਨ।

error: copy content is like crime its probhihated