Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਮਾਨ ਸਰਕਾਰ ਵਲੋਂ ਸੁੱਬੇ ਦੇ ਲੋਕਾਂ ਨਾਲ ਕਿੱਤੇ ਵਾਦੇਆਂ ਨੂੰ ਲਗਾਤਾਰ ਪੂਰੇ ਕਰ ਰਹੀ : ਵਿਵੇਕ ਗੁਪਤਾ

ਮਾਨ ਸਰਕਾਰ ਵਲੋਂ ਸੁੱਬੇ ਦੇ ਲੋਕਾਂ ਨਾਲ ਕਿੱਤੇ ਵਾਦੇਆਂ ਨੂੰ ਲਗਾਤਾਰ ਪੂਰੇ ਕਰ ਰਹੀ : ਵਿਵੇਕ ਗੁਪਤਾ

ਪ੍ਰਾਇਮ ਪੰਜਾਬ ਟਾਇਮਜ਼

ਗੜ੍ਹਦੀਵਾਲਾ, 18 ਫਰਵਰੀ (ਯੋਗੇਸ਼ ਗੁਪਤਾ) ‘ਆਪ’ ਦੀ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ। ਸੂਬੇ ਦੀ ਇਤਿਹਾਸ ਰਚਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਸਰਕਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਗੜ੍ਹਦੀਵਾਲਾ ਦੇ ਆਪ ਨੇਤਾ ਵਿਵੇਕ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਤਿੰਨ ਟੋਲ ਪਲਾਜੇ ਹੋਰ ਬੰਦ ਕਰ ਦਿੱਤੇ ਹਨ , ਜਿਸ ਨਾਲ ਲੋਕਾਂ ਦੀ ਜੇਬ ਨੂੰ ਲੱਗ ਰਿਹਾ ਕਰੋੜਾਂ ਦਾ ਚੂਨਾ ਬੰਦ ਹੋਵੇਗਾ। ਗੁਪਤਾ ਨੇ ਕਿਹਾ ਕਿ ਇਹ ਟੋਲ ਪਲਾਜੇ ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਨਾਲ ਚੱਲ ਰਹੇ ਸਨ ਅਤੇ ਕਈ ਸਾਲਾਂ ਤੋਂ ਲੋਕਾਂ ਦੀ ਲੁੱਟ-ਖਸੁੱਟ ਕਰ ਰਹੇ ਸਨ,ਜਿਸ ਕਰਕੇ ਮਾਨ ਸਰਕਾਰ ਨੇ ਮਿਆਦ ਪੁਗਾ ਚੁੱਕੇ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰੇਤਾ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੇਤੇ ਦੀਆਂ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਹਨਾਂ ਆਖਿਆ ਕਿ ਮਾਨ ਸਰਕਾਰ ਲੋਕਾਂ ਨੂੰ ਸਸਤੀਆਂ ਦਰਾਂ ਉੱਤੇ ਰੇਤੇ ਦੀ ਸਪਲਾਈ ਯਕੀਨੀ ਬਣਾਉਣ ਲਈ ਰੇਤ ਮਾਫੀਏ ਦਾ ਖ਼ਾਤਮਾ ਕਰੇਗੀ । ਇਸ ਮੌਕੇ ਤੇ ਉਹਨਾਂ ਨਾਲ ਆਪ ਨੇਤਾ ਅਤੇ ਸਾਬਕਾ ਐਮਸੀ ਰਾਜੂ ਗੁਪਤਾ,ਭੁਪਿੰਦਰ ਸਿੰਘ ਮਹੰਤ,ਪਰਜੀਤ ਚੱਡਾ,ਹਰਜੀਤ ਸਿੰਘ ਆਪ ਵਰਕਰ ਹਾਜਰ ਸਨ ।