Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਮਾਨਯੋਗ ਅਦਾਲਤ ਵਲੋਂ ਭਗੌੜੇ ਐਲਾਨੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਮਾਨਯੋਗ ਅਦਾਲਤ ਵਲੋਂ ਭਗੌੜੇ ਐਲਾਨੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ ) 

17 ਜੂਨ : ਮਾਨਯੋਗ ਅਦਾਲਤ ਵਲੋਂ ਭਗੌੜੇ ਐਲਾਨੇ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਜਿਲ੍ਹਾ ਹੁਸਿਆਰਪੁਰ ਦੇ ਪੁਲਿਸ ਕਪਤਾਨ ਸ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਤੇ ਡੀਐਸਪੀ ਸਬ-ਡਵੀਜ਼ਨ ਟਾਂਡਾ ਸ਼੍ਰੀ ਕੁਲਵੰਤ ਸਿੰਘ ਦੀ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਬ-ਇੰਸਪੈਕਟਰ ਮਲਕੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਮਾਨਯੋਗ ਅਦਾਲਤ ਵਲੋਂ ਭਗੌੜੇ ਐਲਾਨੇ ਇੱਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ।ਇਸ ਸਬੰਧੀ ਥਾਣਾ ਮੁੱਖੀ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵਲੋਂ ਇੱਕ ਵਿਅਕਤੀ ਪਿ੍ਤਪਾਲ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਫਤਿਹਪੁਰ ਥਾਣਾ ਗੜ੍ਹਦੀਵਾਲਾ ਖਿਲਾਫ 12-11-2010 ਨੂੰ ਮੁਕੱਦਮਾ ਨੰਬਰ 40 ਧਾਰਾ 452,323,324, 326,34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।ਇਸ ਸਬੰਧੀ ਉਂਕਤ ਵਿਅਕਤੀ ਮਾਨਯੋਗ ਅਦਾਲਤ ਦਸੂਹਾ ਸ਼੍ਰੀਮਤੀ ਪਿ੍ੰਕਾ ਸ਼ਰਮਾ ਜੀ ਕੋਟ ਵਿੱਚ ਪੇਸ਼ ਨਾ ਹੋਣ ਦੀ ਸੂਰਤ ਵਿੱਚ ਮਾਨਯੋਗ ਅਦਾਲਤ ਵਲੋਂ 20-5-2023 ਨੂੰ ਭਗੌੜਾ ਘੋਸਿਤ ਕਰ ਦਿੱਤਾ ਗਿਆ।ਇਸ ਤਹਿਤ ਗੜ੍ਹਦੀਵਾਲਾ ਪੁਲਿਸ ਵੱਲੋਂ ਬੱਸ ਸਟੈਂਡ ਤੋ ਬੱਸ ਦੀ ਉਡੀਕ ਕਰਦੇ ਸਮੇਂ ਪੁਲਿਸ ਵੱਲੋਂ ਪਿ੍ਤਪਾਲ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਫਤਿਹੇਪੁਰ ਥਾਣਾ ਗੜ੍ਹਦੀਵਾਲਾ ਨੂੰ ਗਿ੍ਫਤਾਰ ਕਰ ਲਿਆ ਗਿਆ।ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।