Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ

ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ

ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ

ਬਲਾਚੌਰ 6 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਸਰਕਾਰੀ ਮਿਡਲ ਸਕੂਲ ਮੰਗੂਪੁਰ ਵਿਖੇ ਹੋਈ ਮਾਪੇ-ਅਧਿਆਪਕ ਮਿਲਣ ਮੌਕੇ ਵੱਖ-ਵੱਖ ਜਮਾਤਾਂ ‘ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਠੇਕੇਦਾਰ ਰੌਸ਼ਨ ਲਾਲ ਸਮਾਣਾ ਤੇ ਕਮੇਟੀ ਦੇ ਚੇਅਰਮੈਨ ਪ੍ਰਵੀਨ ਕੁਮਾਰ ਨੇ ਕਰਦਿਆਂ ਕਿਹਾ ਕਿ ਨਤੀਜੇ ਵਾਲਾ ਦਿਨ ਹਰ ਵਿਅਕਤੀ ਖ਼ਾਸ ਕਰਕੇ ਬੱਚਿਆਂ ਲਈ ਅਹਿਮ ਦਿਨ ਹੁੰਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੇ ਵੱਖ-ਵੱਖ ਜਮਾਤਾਂ ‘ਚ ਅੱਜ ਮੱਲ੍ਹਾਂ ਮਾਰੀਆਂ ਜਾਂ ਪਹਿਲੀ ਕਤਾਰ ਵਿਚ ਆਉਣ ਤੋਂ ਕੁਝ ਪਛੜ ਗਏ ਹਨ, ਉਹ ਅਵੇਸਲੇ ਨਾ ਪੈਣ, ਸਗੋਂ ਪਹਿਲਾ ਨਾਲੋਂ ਹੋਰ ਵੀ ਸਖ਼ਤ ਮਿਹਨਤ ਕਰਨ, ਤਾਂ ਜੋ ਉਹ ਆਪਣੇ ਮੰਤਵ ਦੀ ਪ੍ਰਾਪਤੀ ਆਸਾਨੀ ਨਾਲ ਕਰ ਸਕਣ | ਇਸ ਮੌਕੇ ਸਕੂਲ ਦੇ ਇੰਚਾਰਜ ਮਾ. ਬਲਵਿੰਦਰ ਸਿੰਘ ਨੇ ਸਕੂਲ ‘ਚ ਪਹੁੰਚੇ ਮਾਪਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਤੇ ਸਕੂਲ ਦੇ ਭਵਿੱਖ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵੱਖ-ਵੱਖ ਜਮਾਤਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੌਧਰੀ ਤੇਲੂ ਰਾਮ ਪੰਚ, ਪਰਮਾ ਨੰਦ, ਚੌਧਰੀ ਮਨੋਜ ਕੁਮਾਰ, ਪਵਨਜੀਤ, ਪ੍ਰਵੀਨ ਕੁਮਾਰ ਚੇਅਰਮੈਨ, ਮਾ. ਬਲਵਿੰਦਰ ਸਿੰਘ, ਮਾ. ਕੁਲਦੀਪ ਕੁਮਾਰ, ਰਿੰਪੀ ਰਾਣੀ, ਰੀਨਾ ਕੁਮਾਰੀ, ਆਸ਼ਾ ਰਾਣੀ, ਡਿੰਪਲ ਤੇ ਸੋਹਣ ਲਾਲ ਆਦਿ ਵੀ ਹਾਜ਼ਰ ਸਨ |