Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦਾ ਸਨਮਾਨ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦਾ ਸਨਮਾਨ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦਾ ਸਨਮਾਨ

7 ਅਕਤੂਬਰ :   ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ਼, ਗੜ੍ਹਦੀਵਾਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਅਤੇ ਪ੍ਰਧਾਨ ਸ. ਤਰਸੇਮ ਸਿੰਘ ਧੁੱਗਾ ਨੇ ਡਾ. ਜਸਪਾਲ ਸਿੰਘ ਨੁੰ ਸਕੂਲ ਦਾ ਯਾਦਗਾਰੀ ਚਿੰਨ੍ਹ ਭੇਂਟ ਕੀਤਾ। ਇਸ ਮੌਕੇ ਬੋਲਦਿਆ ਸ. ਤਰਸੇਮ ਸਿੰਘ ਧੁੱਗਾ ਨੇ ਕਿਹਾ ਕਿ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਾਰੇ ਪਰਿਵਾਰ ਦਾ ਵਿੱਦਿਆ ਦੇ ਖ਼ੇਤਰ ਵਿੱਚ ਅਹਿਮ ਯੋਗਦਾਨ ਹੈ। ਉਹਨਾਂ ਦੀ ਮਾਤਾ ਸ੍ਰੀਮਤੀ ਸ਼ੁਸੀਲ ਕੌਰ ਲੰਮੇ ਸਮੇਂ ਤੱਕ ਇਸੇ ਕਾਲਜ ਵਿੱਚ ਬਤੌਰ ਅੰਗਰੇਜ਼ੀ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਸ. ਚੇਤਨ ਸਿੰਘ ਨੇ ਕਿਹਾ ਕਿ ਡਾ. ਜਸਪਾਲ ਸਿੰਘ ਦੇ ਪਿਤਾ ਸ. ਸਤਿੰਦਰ ਸਿੰਘ ਅੰਗਰੇਜ਼ੀ ਦੇ ਉੱਚ-ਕੋਟੀ ਦੇ ਵਿਦਵਾਨ ਸਨ, ਜਿਹਨਾਂ ਨੇ ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਸੇਵਾ ਨਿਭਾਉਂਦਿਆ ਸਿੱਖਿਆ ਦੇ ਖ਼ੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਸੇਵਾ-ਮੁਕਤ ਪ੍ਰਿੰਸੀਪਲ ਸ. ਜਗਜੀਤ ਸਿੰਘ (ਮੈਨੇਜ਼ਰ) , ਸੇਵਾ-ਮੁਕਤ ਡਾਇਰੈਕਟਰ ਭਾਸ਼ਾ ਵਿਭਾਗ ਸ. ਚੇਤਨ ਸਿੰਘ, ਸ. ਇਕਬਾਲ ਸਿੰਘ (ਮੀਤ ਪ੍ਰਧਾਨ), ਵਾਈਸ ਪ੍ਰਿੰਸੀਪਲ ਇੰਦਰਵੀਰ ਕੌਰ ਅਤੇ ਪ੍ਰੋਫੈਸਰ ਡਾ. ਹਰਪ੍ਰੀਤ ਕੌਰ ਵੀ ਹਾਜ਼ਰ ਸਨ।