Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਹੁਸ਼ਿਆਰਪੁਰ (ਬਿਊਰੋ) 

1 ਅਗਸਤ : ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।

ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।