Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ’ਚ ਲਿਆਂਦੀ ਜਾਵੇ ਤੇਜ਼ੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ’ਚ ਲਿਆਂਦੀ ਜਾਵੇ ਤੇਜ਼ੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਜਿੰਪਾ ਨੇ ਆਦਮਵਾਲ ’ਚ ਰੋਡ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਕਾਰਜ ਦੀ ਗੁਣਵੱਤਾ ਨਾਲ ਸਮਝੌਤਾ ਨਾ ਕਰਨ ਦੇ ਦਿੱਤੇ ਨਿਰਦੇਸ਼
13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ

19 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਆਦਮਵਾਲ ਵਿਚ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਅਧਿਾਕਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਸੜਕ ਨਿਰਮਾਣ ਕਾਰਜ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੜਕ ਦੇ ਨਿਰਮਾਣ ਨੂੰ ਲੈ ਕੇ ਨਾ ਸਿਰਫ ਆਪਣੀ ਵਚਨਬੱਧਤਾ ਦੁਹਰਾਈ ਬਲਕਿ ਤਮਾਮ ਦਿੱਕਤਾਂ ਨੂੰ ਦੂਰ ਕਰਦੇ ਹੋਏ ਇਸ ਦਾ ਨਿਰਮਾਣ ਕਾਰਜ ਵੀ ਸੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦਮਪੁਰ ਤੋਂ 13.74 ਕਰੋੜ ਰੁਪਏ ਦੀ ਲਾਗਤ ਵਾਲੇ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ’ਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸੁਵਿਧਾ ਮਿਲੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਦੇ ਸਮੇਂ ਉਚ ਗੁਣਵੱਤਾ ਦੇ ਮਿਆਰ ਦੀ ਪੂਰੀ ਪਾਲਣਾ ਕੀਤੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਵਿਚ ਸੜਕ ਨਿਰਮਾਣ ਕਾਰਜ ਪੂਰਾ ਹੋਵੇਗਾ। ਇਸ ਮੋਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇਅ ਤਰਨਜੀਤ ਸਿੰਘ ਅਰੋੜਾ, ਸਤਵੰਤ ਸਿੰਘ ਸਿਆਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।