Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ, 17 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

–ਲਾਜਵੰਤੀ ਖੇਡ ਸਟੇਡੀਅਮ ਹੋਵੇਗਾ ਜ਼ਿਲ੍ਹੇ ਦੀ ਕੁਦਰਤੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਵਾਲਾ ਸਥਾਨ

–ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ- ਨਿਰਦੇਸ਼

: ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ “ਨੇਚਰ ਫੈਸਟ” ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ “ਨੇਚਰ ਫੈਸਟ” ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ ਅਤੇ ਵਾਤਾਵਰਨ ਸਰੋਤਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਕਤੀਸ਼ਾਲੀ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਫੈਸਟ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਬਲਕਿ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਇਕ ਮਹੱਤਵਪੂਰਨ ਜ਼ਰੀਆ ਵੀ ਬਣੇਗਾ।

ਉਨ੍ਹਾਂ ਕਿਹਾ ਕਿ ਇਸ ਨੇਚਰ ਫੈਸਟ ਵਿੱਚ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਦੇ ਨਾਲ-ਨਾਲ ਦਸਤਕਾਰਾਂ, ਸਵੈ-ਸਹਾਇਤਾ ਸਮੂਹਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ, ਵਾਤਾਵਰਨ ਸੰਭਾਲ ਗਤੀਵਿਧੀਆਂ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੁਆਰਾ ਬਣਾਈਆਂ ਗਈਆਂ ਵਸਤਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਸਥਾਨਕ ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੇਚਰ ਫੈਸਟ ਵਿੱਚ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਪੰਜਾਬ ਦੇ ਲੋਕ ਨਾਚ, ਰਵਾਇਤੀ ਪ੍ਰਦਰਸ਼ਨ ਅਤੇ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ, ਲਾਜਵੰਤੀ ਸਟੇਡੀਅਮ ਵਿੱਚ ਇਕ ਫੂਡ ਮਾਰਕੀਟ, ਕਿਸਾਨ ਬਾਜ਼ਾਰ, ਸਵੈ-ਸਹਾਇਤਾ ਸਮੂਹਾਂ ਦੁਆਰਾ ਪ੍ਰਦਰਸ਼ਨੀਆਂ, ਸੰਗੀਤਕ ਸ਼ਾਮਾਂ, ਪਤੰਗਬਾਜ਼ੀ ਅਤੇ ਕੈਫੇ ਜ਼ੋਨ ਵੀ ਵਿਸ਼ੇਸ਼ ਖਿੱਚ ਦੇ ਕੇਂਦਰ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਐਡਵੈਂਚਰ ਦੇ ਸ਼ੌਕੀਨਾਂ ਲਈ, ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਕੂਕਾਨੇਟ ਤੋਂ ਦੇਹਰੀਆਂ ਤੱਕ ਆਫ-ਰੋਡਿੰਗ, ਥਾਨਾ ਡੈਮ ਵਿਖੇ ਈਕੋ-ਹੱਟਸ, ਹਾਈ-ਸਪੀਡ ਬੋਟਿੰਗ, ਜੰਗਲ ਸਫ਼ਾਰੀ, ਚੌਹਾਲ ਡੈਮ ਵਿਖੇ ਸਫ਼ਾਰੀ, ਸਪੀਡ ਬੋਟਿੰਗ ਅਤੇ ਕੁਦਰਤ ਸੈਰ ਵਰਗੀਆਂ ਗਤੀਵਿਧੀਆਂ ਦੀ ਵੀ ਯੋਜਨਾ ਬਣਾਈ ਗਈ ਹੈ।

ਆਸ਼ਿਕਾ ਜੈਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰਨ ਉਪਰੰਤ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਸਾਰੀਆਂ ਗਤੀਵਿਧੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਪਸ਼ਨ : -ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਹੁਸ਼ਿਆਰਪੁਰ ਵਿਖੇ ਹੋਣ ਵਾਲੇ ‘ਨੇਚਰ ਫੈਸਟ’ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।