Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਿੱਕ ਬਾਕਸਿੰਗ ਖਿਡਾਰੀਆਂ ਦੀ ਵੱਡੀ ਪ੍ਰਾਪਤੀ –  ਰਾਜ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਕਿੱਕ ਬਾਕਸਿੰਗ ਖਿਡਾਰੀਆਂ ਦੀ ਵੱਡੀ ਪ੍ਰਾਪਤੀ –  ਰਾਜ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਹੁਸ਼ਿਆਰਪੁਰ, 7 ਮਈ (ਪ੍ਰਾਈਮ ਪੰਜਾਬ ਟਾਈਮਜ਼) 
: ਪੰਜਾਬ ਕਿੱਕਬਾਕਸਿੰਗ ਐਸੋਸੀਏਸ਼ਨ ਵੱਲੋਂ 26 ਤੋਂ 28 ਅਪ੍ਰੈਲ 2025 ਤੱਕ ਬਠਿੰਡਾ ਵਿਖੇ ਕਰਵਾਏ ਗਏ ਰਾਜ ਪੱਧਰੀ ਕਿੱਕਬਾਕਸਿੰਗ ਮੁਕਾਬਲੇ ਵਿੱਚ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।
ਇਸ ਮੁਕਾਬਲੇ ਵਿੱਚ ਹੁਸ਼ਿਆਰਪੁਰ ਤੋਂ 36 ਖਿਡਾਰੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਆਪਣੀ ਮਹਿਨਤ ਅਤੇ ਦ੍ਰਿੜ ਇਰਾਦੇ ਨਾਲ 18 ਗੋਲਡ, 6 ਸਿਲਵਰ ਅਤੇ 9 ਬ੍ਰੋਂਜ਼ ਮੈਡਲ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ। ਇਨ੍ਹਾਂ ਜ਼ਿਕਰਯੋਗ ਪ੍ਰਦਰਸ਼ਨਾਂ ਦੇ ਆਧਾਰ ‘ਤੇ ਹੁਸ਼ਿਆਰਪੁਰ ਨੇ ਓਵਰਆਲ ਟ੍ਰੋਫੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਪੱਧਰ ‘ਤੇ ਆਪਣੀ ਵਿਲੱਖਣ ਪਹਚਾਣ ਬਣਾਈ।
ਮੁਕਾਬਲੇ ਤੋਂ ਵਾਪਸੀ ‘ਤੇ ਜਦੋਂ ਖਿਡਾਰੀ ਜ਼ਿਲ੍ਹੇ ਵਿੱਚ ਪਰਤੇ ਤਾਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਬੱਚਿਆਂ ਦੀ ਲਗਨ, ਸਮਰਪਣ ਅਤੇ ਉਨ੍ਹਾਂ ਦੇ ਮਾਪਿਆਂ ਦੀ ਭੂਮਿਕਾ ਦੀ ਵੀ ਸਿਰਾਹਨਾ ਕੀਤੀ। ਸ. ਬਾਜਵਾ ਨੇ ਟੀਮ ਦੇ ਕੋਚ ਜੋਗੀ ਦੀ ਵੀ ਖੁਲ੍ਹ ਕੇ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੋਚ ਹੀ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲੈ ਜਾਣ ਦੀ ਸਮਰਥਾ ਰਖਦੇ ਹਨ।
ਉਨ੍ਹਾਂ ਨੇ ਆਗਾਮੀ ਸਮੇਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਦੀ ਉਮੀਦ ਜਤਾਈ ਅਤੇ ਖਿਡਾਰੀਆਂ ਨੂੰ ਉੱਚ ਮਨੋਬਲ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ।