Prime Punjab Times

Latest news
ਪਿੰਡ ਬਾਹਟੀਵਾਲ ਵਿਖੇ ਡਾਕਟਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸੰਬ... कैबिनेट मंत्री जिंपा ने जनता दरबार में सुनी लोगों की शिकायतें ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ : ਡਾ.ਹਰਜੀਤ ਸਿੰਘ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਸ਼੍ਰੀ ਭੈਰੋ ਨਾਥ ਜੀ ਦੀ ਮੂਰਤੀ ਸਥਾਪਨਾ 21 ਜੁਲਾਈ ਨੂੰ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ... ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ ਹਰ ਖੇਤਰ ਵਿਚ ਧੀਆਂ ਰੁਸਨਾਉਂਦੀਆਂ ਨੇ ਮਾਪਿਆਂ ਦਾ ਨਾਂ :- ਡਾ.ਹਰਜੀਤ ਸਿੰਘ ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਇਨਵੈਸਚਰ ਸੈਰਾਮਨੀ ਕਰਵਾਈ ਗਈ

Home

You are currently viewing ‘ਹੁਸ਼ਿਆਰਪੁਰ ਨੇਚਰ ਫੈਸਟ-2024’ ਕੱਲ੍ਹ ਤੋਂ, ਤਿਆਰੀਆਂ ਮੁਕੰਮਲ

‘ਹੁਸ਼ਿਆਰਪੁਰ ਨੇਚਰ ਫੈਸਟ-2024’ ਕੱਲ੍ਹ ਤੋਂ, ਤਿਆਰੀਆਂ ਮੁਕੰਮਲ

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮੇਲੇ ਦਾ ਕਰਨਗੇ ਉਦਘਾਟਨ
ਸਟਾਰ ਨਾਈਟ ’ਚ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਬੰਨ੍ਹਣਗੇ ਰੰਗ
-1 ਤੋਂ 5 ਮਾਰਚ ਨੂੰ ਹੁਸ਼ਿਆਰਪੁਰ ਦੀ ਦੁਸਹਿਰਾ ਗਰਾਊਂਡ ਸਮੇਤ ਪੰਜ ਥਾਵਾਂ ’ਤੇ ਹੋਣਗੇ ਵੱਖ-ਵੱਖ ਈਵੈਂਟ
-‘ਹੁਸ਼ਿਆਰਪੁਰ ਨੇਚਰ ਫੈਸਟ’ ਵਿਚ ਲੋਕਾਂ ਨੂੰ ਹੁਸ਼ਿਆਰਪੁਰ ਵਿਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਕਰਵਾਇਆ ਜਾਵੇਗਾ ਜਾਣੂ
ਦੁਸਹਿਰਾ ਗਰਾਊਂਡ ਵਿਚ ਦਸਤਕਾਰੀ, ਸ਼ਿਲਪਕਲਾ, ਫੂਡ ਸਟਾਲ, ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਤੋਂ ਇਲਾਵਾ ਕਾਈਟ ਫਲਾਇੰਗ, ਪੈਰਾ-ਗਲਾਈਡਿੰਗ, ਹਾਟ ਏਅਰ ਬੈਲੂਨ, ਝੂਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਨਗੇ ਲੋਕਾਂ ਦਾ ਮਨੋਰੰਜਨ
-ਨਾਰਾ ਡੈਮ, ਥਾਣਾ ਡੈਮ, ਚੌਹਾਲ ਡੈਮ ’ਚ ਕਰਵਾਈਆਂ ਜਾਣਗੀਆਂ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਆਫ ਰੋਡਿੰਗ, ਸਪੀਡ ਬੋਟਿੰਗ, ਸ਼ਿਕਾਰਾ ਰਾਈਡਸ, ਜੰਗਲ ਸਫਾਰੀ, ਨੇਚਰ ਵਾਕ, ਬਰਮਾ ਬ੍ਰਿਜ ਆਦਿ ਗਤੀਵਿਧੀਆਂ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟੇ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ 1 ਮਾਰਚ ਤੋਂ 5 ਮਾਰਚ ਤੱਕ ‘ਹੁਸ਼ਿਆਰਪੁਰ ਨੇਚਰ ਫੈਸਟ’ ਸਬੰਧੀ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 1 ਮਾਰਚ ਤੋਂ ਦੁਸਹਿਰਾ ਗਰਾਊਂਡ ਵਿਚ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ 5 ਮਾਰਚ ਤੱਕ ਚੱਲੇਗਾ। ਉਹ ਅੱਜ ਦੁਸਹਿਰਾ ਗਰਾਊਂਡ ਵਿਚ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ ਮੁੱਖ ਮਹਿਮਾਨ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਮੇਲੇ ਦਾ ਉਦਘਾਟਨ ਕਰਨਗੇ, ਜਦਕਿ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ ਹੀ ਸ਼ਾਮ ਸਟਾਰ ਨਾਈਟ ਵਿਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਵਿਚ ਮੁੱਖ ਸਮਾਗਮ ਰਹੇਗਾ, ਇਸ ਤੋਂ ਇਲਾਵਾ ਚੌਹਾਲ ਡੈਮ, ਥਾਣਾ ਡੈਮ, ਨਾਰਾ ਡੈਮ, ਕੂਕਾਨੇਟ ਤੋਂ ਦੇਹਰਿਆਂ ਵਿਚ ਲੋਕਾਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਹੋਵੇਗਾ। ਉਨ੍ਹਾਂ ਦੱਸਿਆ ਕਿ ‘ਹੁਸ਼ਿਆਰਪੁਰ ਨੇਚਰ ਫੈਸਟ’ ਦਾ ਉਦੇਸ਼ ਕੁਦਰਤ ਦੀ ਗੋਦ ਵਿਚ ਵਸੇ ਹੁਸ਼ਿਆਰਪੁਰ ਵਿਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ, ਜਿਸ ਲਈ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਚ ਸੱਭਿਆਚਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪ ਦੀਆਂ ਪ੍ਰਦਰਸ਼ਨੀਆਂ, ਫੂਡ ਬਾਜ਼ਾਰ, ਫਾਰਮਰਸ ਮਾਰਕੀਟ, ਸਿੰਗਰ ਨਾਈਟ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ, ਡਿਸਪਲੇਅ ਗੈਲਰੀਜ਼ ਦਾ ਸੈਟਅੱਪ ਲੱਗੇਗਾ। ਇਸ ਤੋਂ ਇਲਾਵਾ ਨਾਰਾ ਡੈਮ ਵਿਚ ਕੈਂਪਿੰਗ, ਟੈ੍ਰਕਿੰਗ, ਨਾਈਟ ਲਾਈਵ ਬੈਂਡ, ਕੂਕਾਨੇਟ ਤੋਂ ਦੇਹਰੀਆਂ ਤੱਕ ਆਫ ਰੋਡਿੰਗ, ਥਾਣਾ ਡੈਮ ਵਿਚ ਈਕੋ ਹੱਟਸ, ਹਾਈ ਸਪੀਡ ਬੋਟਿੰਗ, ਸ਼ਿਕਾਰਾ ਰਾਈਡਸ, ਜੰਗਲ ਸਫ਼ਾਰੀ, ਚੌਹਾਲ ਡੈਮ ’ਤੇ ਸਫ਼ਾਰੀ, ਸਪੀਡ ਬੋਟਿੰਗ, ਕੈਫੇ ਜ਼ੋਨ, ਨੇਚਰ ਵਾਕ, ਬਰਮਾ ਬ੍ਰਿਜ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਕੋਮਲ ਮਿੱਤਲ ਨੇ ਦੱਸਿਆ ਕਿ ਪੰਜੋਂ ਦਿਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੁਸ਼ਿਆਰਪੁਰ ਨੇਚਰ ਫੈਸਟ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਟ ਰਾਹੀਂ ਨਾ ਸਿਰਫ਼ ਜ਼ਿਲ੍ਹਾ ਵਾਸੀ ਬਲਕਿ ਹੋਰਨਾਂ ਥਾਵਾਂ ਤੋਂ ਵੀ ਲੋਕ ਹੁਸ਼ਿਆਰਪੁਰ ਦੀ ਖੂਬਸੂਰਤੀ ਨੂੰ ਨਿਹਾਰ ਸਕਣਗੇ। ਇਸ ਤੋਂ ਇਲਾਵਾ ਮੇਲੇ ਵਿਚ ਰੋਜ਼ਾਨਾ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਮੇਲੇ ਦੀਆਂ ਤਿਆਰੀਆਂ ਸਬੰਧੀ ਬਣਾਈਆਂ ਗਈਆ ਵੱਖ-ਵੱਖ ਕਮੇਟੀਆਂ ਦੀ ਤਿਆਰੀਆਂ ਸਬੰਧੀ ਸਮੀਖਿਆ ਕਰਦਿਆਂ ਇਸ ਮੇਲੇ ਨੂੰ ਸਫ਼ਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸੁਰੱਖਿਆ, ਟੈ੍ਰਫਿਕ, ਪੀਣ ਵਾਲੇ ਪਾਣੀ, ਪਖਾਨੇ, ਮੈਡੀਕਲ ਸੇਵਾ, ਸੀ.ਸੀ.ਟੀ.ਵੀ ਕੈਮਰੇ ਅਤੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ ਦਿਵਿਆ.ਪੀ ਅਤੇ ਵਿਓਮ ਭਾਰਦਵਾਜ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿੱਦੀਕੀ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated