Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੂੰ ਨਸ਼ਾ ਛੁਡਾਊ ਸੇਵਾਵਾਂ ਲਈ ਮਿਲਿਆ ਰਾਜ ਪੱਧਰੀ ਸਨਮਾਨ

ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੂੰ ਨਸ਼ਾ ਛੁਡਾਊ ਸੇਵਾਵਾਂ ਲਈ ਮਿਲਿਆ ਰਾਜ ਪੱਧਰੀ ਸਨਮਾਨ

ਹੁਸ਼ਿਆਰਪੁਰ 18 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

–ਡਿਪਟੀ ਕਮਿਸ਼ਨਰ ਨੇ ਮਾਣਮੱਤੀ ਪ੍ਰਾਪਤੀ ਲਈ ਸਿਹਤ ਵਿਭਾਗ ਦੀ ਟੀਮ ਨੂੰ ਦਿੱਤੀ ਵਧਾਈ

: ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਨੇ ਆਪਣੀਆਂ ਸ਼ਾਨਦਾਰ ਸਿਹਤ ਸੇਵਾਵਾਂ ਅਤੇ ਨਸ਼ਾ ਛੁਡਾਉਣ ਲਈ ਪ੍ਰਦਾਨ ਕੀਤੀਆਂ ਉੱਚ ਪੱਧਰੀ ਸਹੂਲਤਾਂ ਲਈ ਰਾਜ ਪੱਧਰ ‘ਤੇ ਇਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਹੈ। 79ਵੇਂ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਅਤੇ ਨੋਡਲ ਅਫ਼ਸਰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਡਾ. ਹਰਬੰਸ ਕੌਰ, ਮਨੋਵਿਗਿਆਨੀ ਡਾ. ਰਾਜ ਕੁਮਾਰ, ਮੈਡੀਕਲ ਅਫ਼ਸਰ ਡਾ. ਮਹਿਮਾ ਮਿਨਹਾਸ ਅਤੇ ਮੈਨੇਜਰ ਨਿਸ਼ਾ ਰਾਣੀ ਨੂੰ ਸਰਟੀਫਿਕੇਟ, ਮੈਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੇ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਅਤੇ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ, ਮਨੋਵਿਗਿਆਨਕ ਸਲਾਹ, ਨਵੀਂ ਜ਼ਿੰਦਗੀ ਜਿਉਣ ਦੀ ਪ੍ਰੇਰਨਾ ਅਤੇ ਪੁਨਰਵਾਸ ਪ੍ਰਕਿਰਿਆ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਬਹੁਤ ਪ੍ਰਭਾਵਸ਼ਾਲੀ ਯਤਨ ਕੀਤੇ ਹਨ। ਇਲਾਜ ਦੇ ਨਾਲ-ਨਾਲ, ਮਰੀਜ਼ਾਂ ਨੂੰ ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਲਈ ਕੋਰਸ ਵੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਨਿਰੰਤਰ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ।
ਅੱਜ ਡਿਪਟੀ ਕਮਿਸ਼ਨਰ ਨੂੰ ਮਿਲਣ ਆਈ ਪੂਰੀ ਟੀਮ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਪੂਰੇ ਪੰਜਾਬ ਵਿੱਚ ਹੁਸ਼ਿਆਰਪੁਰ ਦੀ ਪਛਾਣ ਹੋਰ ਮਜ਼ਬੂਤ ਹੋਈ ਹੈ। ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਸਿਹਤ ਵਿਭਾਗ, ਸਮਾਜਿਕ ਸੰਗਠਨ ਅਤੇ ਪ੍ਰਸ਼ਾਸਨ ਮਿਲ ਕੇ ਸ਼ਲਾਘਾਯੋਗ ਯੋਗਦਾਨ ਪਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੇ ਜਿਸ ਸਮਰਪਣ ਅਤੇ ਵਚਨਬੱਧਤਾ ਨਾਲ ਕੰਮ ਕੀਤਾ ਹੈ, ਉਹ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਜ਼ਿਲ੍ਹਾ ਪ੍ਰਸ਼ਾਸਨ ਇਸ ਮਿਸ਼ਨ ਦਾ ਹਮੇਸ਼ਾ ਸਮਰਥਨ ਕਰੇਗਾ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ।