Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਹੁਸ਼ਿਆਰਪੁਰ ਵਾਸੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਹੋਈ ਪੂਰੀ

ਹੁਸ਼ਿਆਰਪੁਰ ਵਾਸੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਹੋਈ ਪੂਰੀ

ਹੁਸ਼ਿਆਰਪੁਰ, 15 ਮਾਰਚ (ਬਿਊਰੋ) 

ਕੈਬਨਿਟ ਮੰਤਰੀ ਜਿੰਪਾ ਦੇ ਯਤਨਾਂ ਨਾਲ ਹੁਸ਼ਿਆਰਪੁਰ ਤੋਂ ਮਥੁਰਾ ਰੋਜ਼ਾਨਾ ਬਸ ਸਰਵਿਸ 16 ਮਾਰਚ ਤੋਂ ਸ਼ੁਰੂ
ਕੈਬਨਿਟ ਮੰਤਰੀ ਸਵੇਰੇ 8 ਵਜੇ ਬੱਸ ਸਟੈਂਡ ਤੋਂ ਬੱਸ ਨੂੰ ਦਿਖਾਉਣਗੇ ਹਰੀ ਝੰਡੀ
ਰੋਜ਼ਾਨਾ ਸਵੇਰੇ 6:02 ਵਜੇ ’ਤੇ ਹੁਸ਼ਿਆਰਪੁਰ ਤੋਂ ਬੱਸ ਚੱਲ ਕੇ ਸ਼ਾਮ 7:30 ਵਜੇ ਪਹੁੰਚੇਗੀ ਮਥੁਰਾ
ਮਥੁਰਾ ਤੋਂ ਸਵੇਰੇ 5:10 ਵਜੇ ਚੱਲ ਕੇ ਸ਼ਾਮ 6 ਵਜੇ ਪਹੁੰਚੇਗੀ ਹੁਸ਼ਿਆਰਪੁਰ
ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਤੋਂ ਵਰਿੰਦਾਵਨ ਤੱਕ ਬੱਸ ਸੇਵਾ ਨੂੰ ਵਧਾਉਣ ਲਈ ਯੂ.ਪੀ. ਸਰਕਾਰ ਨਾਲ ਕੀਤਾ ਜਾਵੇਗਾ ਤਾਲਮੇਲ : ਬ੍ਰਮ ਸ਼ੰਕਰ ਜਿੰਪਾ

: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਨਾਲ ਹੁਸ਼ਿਆਰਪੁਰ ਵਾਸੀਆਂ ਤੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ। ਹੁਸ਼ਿਆਰਪੁਰ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਹੁਸ਼ਿਆਰਪੁਰ ਤੋਂ ਮਥੁਰਾ-ਵਰਿੰਦਾਵਨ ਲਈ ਪੱਕੇ ਤੌਰ ’ਤੇ ਬੱਸ ਸਰਵਿਸ ਚਲਾਈ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਧਾਰਮਿਕ ਥਾਵਾਂ ਦੇ ਦਰਸ਼ਨਾਂ ਦੀ ਸੁਵਿਧਾ ਮਿਲ ਸਕੇ। ਇਸ ਮੰਗ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ 16 ਮਾਰਚ ਨੂੰ ਸਵੇਰੇ 8 ਵਜੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਹੁਸ਼ਿਆਰਪੁਰ-ਮਥੁਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਉਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰਕੇ ਇਹ ਬੱਸ ਵਰਿੰਦਾਵਨ ਤੱਕ ਚਲਾਉਣ ਦੀ ਯੋਜਨਾ ’ਤੇ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ ਦੀ ਇਹ ਬੱਸ ਰੋਜ਼ਾਨਾ ਹੁਸ਼ਿਆਰਪੁਰ ਤੋਂ ਸਵੇਰੇ 6:02 ਵਜੇ ਰਵਾਨਾ ਹੋ ਕੇ 7:02 ਵਜੇ ਜਲੰਧਰ, 9:24 ਵਜੇ ਲੁਧਿਆਣਾ ਤੋਂ ਹੁੰਦੇ ਹੋਏ ਸ਼ਾਮ 7:30 ਵਜੇ ਮਥੁਰਾ ਪਹੁੰਚੇਗੀ ਅਤੇ ਅਗਲੇ ਦਿਨ ਵਾਪਸੀ ਮਥੁਰਾ ਤੋਂ ਸਵੇਰੇ 5:10 ਵਜੇ ਹੋਵੇਗੀ ਅਤੇ ਹੁਸ਼ਿਆਰਪੁਰ ਸ਼ਾਮ 6:00 ਵਜੇ ਪਹੁੰਚੇਗੀ।