Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਯਕਮੁਸ਼ਤ ਜਮ੍ਹਾਂ ਕਰਵਾਉਣ ’ਤੇ ਵਿਆਜ਼ ਤੇ ਜ਼ੁਰਮਾਨੇ ’ਤੇ 50 ਫੀਸਦੀ ਮੁਆਫ਼ੀ

ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਯਕਮੁਸ਼ਤ ਜਮ੍ਹਾਂ ਕਰਵਾਉਣ ’ਤੇ ਵਿਆਜ਼ ਤੇ ਜ਼ੁਰਮਾਨੇ ’ਤੇ 50 ਫੀਸਦੀ ਮੁਆਫ਼ੀ

ਹੁਸ਼ਿਆਰਪੁਰ,  8 ਜਨਵਰੀ (ਬਿਊਰੋ) 

ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਦਾ ਵੀ ਸੁਨਹਿਰੀ ਮੌਕਾ

: ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਆਮ ਜਨਤਾ ਨੂੰ ਇਕ ਸੁਨਹਿਰੀ ਮੌਕਾ ਦਿੱਤਾ ਗਿਆ ਹੈ ਕਿ ਜਿਹੜੇ ਸ਼ਹਿਰ ਵਾਸੀਆਂ ਵਲੋਂ ਮਿਤੀ 31 ਮਾਰਚ 2023 ਤੱਕ ਦਾ ਬਣਦਾ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ, ਉਹ ਇਹ ਟੈਕਸ ਯਕਮੁਸ਼ਤ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਜਮ੍ਹਾਂ ਕਰਵਾਉਂਦੇ ਹਨ, ਤਾਂ ਇਸ ਬਕਾਇਆਜਾਤ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਵਿਚ 50 ਫੀਸਦੀ ਦੀ ਮੁਆਫ਼ੀ ਉਨ੍ਹਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਕਾਰ ਵਲੌ ਦਿੱਤੇ ਗਏ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਕੋਈ ਵੀ ਵਿਅਕਤੀ ਨਗਰ ਨਿਗਮ ਦੀ ਵੈਬ ਸਾਈਟ www.mchoshiarpur.in/ ’ਤੇ ਵਿਜ਼ਿਟ ਕਰਕੇ ਆਨ-ਲਾਈਨ ਵੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਸਕੀਮ ਦਾ ਭਰਪੂਰ ਫਾਇਦਾ ਉਠਾਉਂਦੇ ਹੋਏ ਜਨਤਾ ਵਲੋਂ ਕਾਊਂਟਰ ’ਤੇ ਆਪਣਾ ਟੈਕਸ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟਾਂ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।
ਕਮਿਸ਼ਨਰ ਨਗਰ ਨਿਗਮ ਨੇ ਹੋਰ ਕਿਹਾ ਕਿ ਜਿਹੜੇ ਸ਼ਹਿਰ ਵਾਸੀਆਂ ਵਲੋਂ ਪਾਣੀ ਅਤੇ ਸੀਵਰੇਜ਼ ਦੇ ਨਗਰ ਨਿਗਮ ਦੀ ਮਨਜ਼ੂਰੀ ਬਿਨਾਂ ਨਾਜਾਇਜ਼ ਕੁਨੈਕਸ਼ਨ ਕੀਤੇ ਹਨ, ਉਨ੍ਹਾਂ ਨੂੰ ਇਨ੍ਹਾਂ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਦਾ ਸੁਨਿਹਰੀ ਮੌਕਾ ਦਿੱਤ ਗਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ ਨਜਾਇਜ਼ ਕੁਨੈਕਸ਼ਨਾਂ ਦਾ ਸਰਵੇ ਕਰਨ ਲਈ ਇਕ ਆਰ.ਟੀ. 1 ਟੀਮ ਗਠਿਤ ਕੀਤੀ ਗਈ  ਹੈ। ਜਿਹੜੀ ਕਿ ਰੋਜ਼ਾਨਾ ਸ਼ਹਿਰ ਵਿਚ ਗਸ਼ਤ ਕਰਕੇ ਇਨ੍ਹਾਂ ਨਾਜਾਇਜ਼ ਕੁਨੈਕਸ਼ਨਾਂ ਨੂੰ ਚੈਕ ਕਰੇਗੀ ਅਤੇ ਨਾਜਾਇਜ਼ ਕੁਨੈਸ਼ਨ ਕਰਨ ਵਾਲਿਆਂ ਉਪਰ ਕਾਨੂੰਨੀ ਮੁਤਾਬਕ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated