Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਕੇਵਲ ਸੇਵਾ ਕੇਂਦਰਾਂ ਰਾਹੀਂ ਦਾਖ਼ਲ ਹੋਣਗੀਆਂ ਅਰਜ਼ੀਆਂ -DC ਆਸ਼ਿਕਾ ਜੈਨ

ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਕੇਵਲ ਸੇਵਾ ਕੇਂਦਰਾਂ ਰਾਹੀਂ ਦਾਖ਼ਲ ਹੋਣਗੀਆਂ ਅਰਜ਼ੀਆਂ -DC ਆਸ਼ਿਕਾ ਜੈਨ

ਹੁਸ਼ਿਆਰਪੁਰ, 4 ਫਰਵਰੀ (ਬਿਊਰੋ) 

–ਵਿਆਹ ਤੋਂ 60 ਦਿਨਾਂ ਦੇ ਅੰਦਰ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ ਅਸ਼ੀਰਵਾਦ ਸਕੀਮ ਦਾ ਲਾਭ

: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ ਆਨਲਾਈਨ ਕੀਤਾ ਗਿਆ ਸੀ, ਜਿਸ ਤਹਿਤ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਜ਼ਿਆਦਾਤਰ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਸ਼ੀਰਵਾਦ ਪੋਰਟਲ ‘ਤੇ ਅਪਲਾਈ ਕਰਨ ਦੀ ਵਿਧੀ ਕੇਵਲ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਅਰਜ਼ੀਆਂ ਸਿਰਫ ਸੇਵਾ ਕੇਂਦਰਾਂ ਰਾਹੀਂ ਦਾਖ਼ਲ ਕੀਤੀਆਂ ਜਾਣਗੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹੋਰ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤਹਿਤ ਇਕ ਪਰਿਵਾਰ ਦੀਆਂ ਦੋ ਲੜਕੀਆਂ ਹੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਹੜੇ ਲੋਕ ਵਿਆਹ ਤੋਂ ਪਹਿਲਾਂ ਫਾਈਲ ਆਨਲਾਈਨ ਨਹੀਂ ਕਰਵਾਉਂਦੇ ਸਨ, ਉਨ੍ਹਾਂ ਨੂੰ ਵਿਆਹ ਤੋਂ ਬਾਅਦ 30 ਦਿਨਾਂ ਤੱਕ ਫਾਈਲ ਆਨਲਾਈਨ ਕਰਵਾਉਣ ਦਾ ਸਮਾਂ ਦਿੱਤਾ ਗਿਆ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋਂ 30 ਦਿਨ ਦਾ ਸਮਾਂ ਵਧਾ ਕੇ ਵਿਆਹ ਤੋਂ 60 ਦਿਨਾਂ ਦਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਣ ਲੋਕ ਵਿਆਹ ਤੋਂ ਬਾਅਦ 60 ਦਿਨਾਂ ਦੇ ਅੰਦਰ-ਅੰਦਰ ਵੀ ਆਪਣੀ ਫਾਈਲ ਆਨਲਾਈਨ ਕਰ ਸਕਣਗੇ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਸਕੀਮ ਵਿਚ ਹੋਰ ਪਾਰਦਰਸ਼ਤਾ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਨ ਉਪਰੰਤ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ‘ਤੇ ਆਸਾਨੀ ਨਾਲ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।